Share on Facebook Share on Twitter Share on Google+ Share on Pinterest Share on Linkedin ਰਾਣਾ ਕੁਸ਼ਲਪਾਲ ਵੱਲੋਂ ਖਿਜਰਾਬਾਦ ਵਿੱਚ ਜਗਮੋਹਨ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 30 ਜਨਵਰੀ: ਵਿਧਾਨ ਸਭਾ ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਘਰ ਘਰ ਜਾ ਕੇ ਖਿਜਰਾਬਾਦ ਵਿਖੇ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਲਈ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਸਤਾਇਆ ਹੋਇਆ ਹੈ ਅਤੇ ਪੰਜਾਬ ਦੇ ਲੋਕ ‘ਆਪ’ ਦੀਆਂ ਚਿਕਨੀਆਂ ਚੋਪੜੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਪੂਰਨ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਵੇਗੀ। ਇਸ ਮੌਕੇ ਬਲਵਿੰਦਰ ਸਿੰਘ, ਰਾਏ ਸਿੰਘ, ਸੀਤਾ ਰਾਮ, ਰਾਮ ਗੋਚਰ, ਕਾਲਾ ਗੋਚਰ, ਭਗਤ ਰਾਮ ਸਾਬਕਾ ਸਰਪੰਚ, ਸੱਤਾ ਚੇਅਰਮੈਨ, ਕਾਕਾ ਸਿੰਘ ਖਿਜਰਾਬਾਦ, ਰਵੀ ਰਾਠੌਰ, ਵਿੱਕੀ ਰਾਣਾ, ਬਿੱਲਾ ਲੁਬਾਨਗੜ੍ਹ, ਬੱਗਾ ਖਿਜਰਾਬਾਦ, ਬਿਧੀ ਚੰਦ ਖਿਜਰਾਬਾਦ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ