Share on Facebook Share on Twitter Share on Google+ Share on Pinterest Share on Linkedin ਰਾਣਾ ਕੁਸ਼ਲਪਾਲ ਵੱਲੋਂ ਸਪੀਕਰ ਕੇ.ਪੀ ਰਾਣਾ ਨਾਲ ਮੁਲਾਕਾਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 24 ਅਪਰੈਲ: ਵਿਧਾਨ ਸਭਾ ਹਲਕਾ ਖਰੜ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਾਪਲ ਵੱਲੋਂ ਸਪੀਕਰ ਕੇ.ਪੀ ਰਾਣਾ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਰਾਜਪੂਤ ਭਾਈਚਾਰੇ ਨੂੰ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ। ਇਸ ਮੌਕੇ ਗਲਬਾਤ ਕਰਦਿਆਂ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਥੀ ਵਿਧਾਇਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰਾਜਪੂਤ ਭਾਈਚਾਰੇ ਨੂੰ ਮਾਣ ਦਿੰਦੇ ਹੋਏ ਕੇ.ਪੀ ਰਾਣਾ ਨੂੰ ਮੌਜੂਦਾ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਕੇ.ਪੀ ਰਾਣਾ ਨੂੰ ਸਪੀਕਰ ਬਣਾਉਣ ਨਾਲ ਰਾਜਪੂਤ ਭਾਈਚਾਰੇ ਦਾ ਪੂਰੇ ਦੇਸ਼ ਅੰਦਰ ਸਿਰ ਉਚਾ ਹੋਇਆ ਹੈ। ਸ੍ਰੀ ਕੁਸ਼ਲਪਾਲ ਨੇ ਕਿਹਾ ਕਿ ਸੂਬੇ ਵਿਚ ਕੈਪਟਨ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਸੂਬਾ ਵਿਕਾਸ ਦੀਆਂ ਲੀਹਾਂ ਤੇ ਮੁੜ ਪੈ ਜਾਵੇਗਾ ਅਤੇ ਸੂਬੇ ਵਿਚੋਂ ਨਸ਼ਾ ਖਤਮ ਕਰਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਇਸ ਮੌਕੇ ਰਾਣਾ ਕੁਸ਼ਲਪਾਲ ਤੇ ਸਾਥੀਆਂ ਵੱਲੋਂ ਕੇ.ਪੀ ਰਾਣਾ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਰਾਏ ਸਿੰਘ, ਰਵੀ ਰਾਠੌਰ, ਛੱਜੂ ਰਾਣਾ, ਹਰਮੇਸ਼ ਰਾਣਾ, ਬੱਬਲ ਰਾਣਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ