Share on Facebook Share on Twitter Share on Google+ Share on Pinterest Share on Linkedin ਸ਼ਰਾਬ ਦਾ ਠੇਕਾ ਬੰਦ ਕਰਨ ਲਈ ਰੰਧਾਵਾ ਰੋਡ ਕੇ ਵਸਨੀਕ ਨੇ ਨਾਇਬ ਤਹਿਸੀਦਾਰ ਨੂੰ ਮੰਗ ਪੱਤਰ ਸੌਂਪਿਆ ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਅਪਰੈਲ: ਰਣਜੀਤ ਕਲੋਨੀ ਖਰੜ ਰੰਧਾਵਾ ਰੋਡ ਦੇ ਵਸਨੀਕਾਂ ਨੇ ਮਿਉਂਸਪਲ ਕੌਂਸਲਰ ਦਵਿੰਦਰ ਸਿੰਘ ਬੱਲਾ ਦੀ ਅਗਵਾਈ ਹੇਠ ਸ਼ਰਾਬ ਦੇ ਠੇਕੇਦਾਰ ਵੱਲੋਂ ਰੰਧਾਵਾ ਰੋਡ ਖਰੜ ’ਤੇ ਰਿਹਾਇਸ਼ੀ ਖੇਤਰ ਵਿੱਚ ਖੋਲੇ ਗਏ ਸ਼ਰਾਬ ਦੇ ਠੇਕੇ ਨੂੰ ਚੁਕਾਉਣ ਲਈ ਖਰੜ ਦੇ ਐਸਡੀਐਮ ਦੇ ਨਾਂ ’ਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਹ ਸ਼ਰਾਬ ਦਾ ਠੇਕਾ ਰਿਹਾਇਸ਼ੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬੀ ਸੜਕ ’ਤੇ ਖੜੇ ਹੋ ਕੇ ਸਰਾਬ ਪੀਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਨੂੰ ਘੇਰਦੇ ਹਨ। ਜਿਸ ਕਾਰਨ ਲੜਾਈ ਝਗੜੇ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਇਸ ਇਲਾਕੇ ਦੀਆਂ ਅੌਰਤਾਂ ਦਾ ਇਸ ਰਸਤੇ ਤੇ ਆਉਣਾ ਜਾਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੇ ਠੇਕਾ ਤੁਰੰਤ ਬੰਦ ਕਰਵਾਇਆ ਜਾਵੇ ਜਾਂ ਫਿਰ ਇੱਥੋਂ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ। ਵਫ਼ਦ ਵਿੱਚ ਸਤਪਾਲ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ, ਮਨਦੀਪ ਕੌਰ, ਦਲਜੀਤ ਕੌਰ, ਬਹਾਦਰ ਸਿੰਘ, ਗੁਰਦਿਆਲ ਸਿੰਘ, ਕਰਮਜੀਤ ਸਿੰਘ, ਰਾਜ ਸਿੰਘ, ਅਮਰੀਸ਼ ਕੁਮਾਰ, ਜਸਵਿੰਦਰ ਸਿੰਘ ਸਮੇਤ ਹੋਰ ਕਲੋਨੀ ਨਿਵਾਸੀ ਹਾਜ਼ਰ ਸਨ। ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਐਸਡੀਐਮ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ