ਰਤਨ ਸਰਬ ਫੋਸਟਰ ਸਕੂਲ ਸੋਹਾਣਾ ਵਿੱਚ ਸਮਰ ਕੈਂਪ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਰਤਨ ਰਬ ਫੋਸਟਰ ਸਕੂਲ ਸੋਹਾਣਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕਾਰਾਤਮਿਕ ਅਤੇ ਸਿਰਜਣਾਤਮਿਕ ਵਰਤੋਂ ਦੇ ਉਪਦੇਸ਼ ਨਾਲ ਆਯੋਜਿਤ ਸਮਰ ਕੈਂਪ ਸਮਾਪਤ ਹੋ ਗਿਆ। ਵੱਖ ਵੱਖ ਮਾਹਰਾਂ ਦੀ ਨਿਗਰਾਨੀ ਵਿੱਚ ਸਕੂਲ ਕੈਂਪਸ ਵਿੱਚ ਇਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਮਾਪਤੀ ਵਾਲੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਰੰਗ ਪੇਸ਼ ਕੀਤੇ ਗਏ। ਜਿਨ੍ਹਾਂ ਵਿੱਚ ਨਾਚ, ਨਾਟਕ, ਭੰਗੜਾ, ਗਿੱਧਾ, ਗੀਤ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਸ਼ਾਮਲ ਸਨ। ਇਸ ਸਮਰ ਕੈਂਪ ਵਿੱਚ 2 ਸਾਲ ਤੋਂ ਲੈ ਕੇ 14 ਸਾਲ ਦੇ ਬੱਚਿਆਂ ਵਲੋਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹੋਏ ਕਲਾ ਅਤੇ ਕਰਾਫ਼ਟ, ਰਸੋਈ ਦੇ ਹੁਨਰ, ਨਾਚ, ਥੀਏਟਰ, ਖੇਡਾਂ ਅਤੇ ਯੋਗਾ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਗਿਆ।
ਇਸ ਮੌਕੇ ਪ੍ਰਿਸੀਪਲ ਅਮਰਜੋਤੀ ਸ਼ਰਮਾ ਵੱਲੋਂ ਸਮਰ ਕੈਂਪ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬੱਚਿਆਂ ਨੂੰ ਨਵੀਆਂ ਚੀਜਾਂ ਸਿੱਖਣ ਲਈ ਉਤਸ਼ਾਹਿਤ ਕੀਤਾ ਜਾਵੇ। ਇਸ ਦੌਰਾਨ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਕੇਕ ਕੱਟਦਿਆਂ ਕਿਹਾ ਕਿ ਬੱਚਿਆਂ ਵਲੋਂ ਪੇਸ਼ ਕੀਤੇ ਗਏ। ਸ਼ਾਨਦਾਰ ਪ੍ਰਦਰਸ਼ਨਾਂ ਲਈ ਬੱਚਿਆਂ ਨੇ ਬਹੁਤ ਮਿਹਨਤ ਕੀਤੀ ਸੀ ਅਤੇ ਉਨ੍ਹਾਂ ਅਨੁਸਾਰ ਕੈਂਪ ਦਾ ਉਪਦੇਸ਼ ਵੀ ਬੱਚਿਆਂ ਨੂੰ ਚੰਗੀਆਂ ਆਦਤਾਂ ਪਾ ਕੇ ਤੰਦਰੁਸਤ ਅਤੇ ਚੰਗੇ ਨਾਗਰਿਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਆਯੋਜਿਤ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਛਿਪੀ ਪ੍ਰਤਿਭਾ ਬਾਹਰ ਆਉਂਦੀ ਹੈ, ਉਥੇ ਹੀ ਉਨ੍ਹਾਂ ਅੰਦਰ ਆਤਮਵਿਸ਼ਵਾਸ਼ ਦੀ ਜੋ ਕਮੀ ਹੁੰਦੀ ਹੈ ਉਹ ਵੀ ਪੂਰੀ ਤਰ੍ਹਾਂ ਦੂਰ ਹੋ ਜਾਂਦੀ ਹੈ। ਇਸ ਦੌਰਾਨ ਸਕੂਲ ਦੀ ਮੈਂਬਰ ਸੰਗੀਤਾ ਅਗਰਵਾਲ ਨੇ ਕਿਹਾ ਕਿਹਾ ਅਜਿਹੇ ਕੈਂਪਾਂ ਦਾ ਮਕਸਦ ਬੱਚਿਆਂ ਅੰਦਰ ਸਕਾਰਾਤਮਕ ਪਛਾਣ, ਸਮਾਜਿਕ ਹੁਨਰ, ਭੌਤਿਕ ਅਤੇ ਸੋਚਣ ਦੇ ਹੁਨਰ ਦੇ ਨਾਲ ਨਾਲ ਸਕਾਰਾਤਮਕ ਕਦਰਾਂ ਕੀਮਾਂ ਨੂੰ ਵਧਾਉਣਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…