Nabaz-e-punjab.com

ਰਾਵਨ, ਕੁੰਭਕਰਨ ਤੇ ਮੇਘਨਾਥ ਦੇ ਨਾਲ ਨਾਲ ਅਤਿਵਾਦ ਦਾ ਸਾੜਿਆ ਜਾਵੇਗਾ ਪੁਤਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਦੁਸ਼ਹਿਰਾ ਕਮੇਟੀ ਮੁਹਾਲੀ ਵੱਲੋਂ 8 ਅਕਤੂਬਰ ਨੂੰ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਰਾਵਨ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਤਿਆਰ ਕਰਨ ਲਈ ਯੂਪੀ ਦੇ ਕਾਰੀਗਰਾਂ ਵੱਲੋਂ ਦਿਨ ਰਾਤ ਇਕ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੁਸਹਿਰਾ ਕਮੇਟੀ ਦੇ ਪ੍ਰਧਾਨ ਮਧੂ ਭੂਸ਼ਣ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਰਾਵਨ, ਕੁੰਭਕਰਨ ਤੇ ਮੇਘਨਾਥ ਦੇ ਨਾਲ ਨਾਲ ਇਕ ਪੁਤਲਾ ਅਤਿਵਾਦ ਦਾ ਸਾੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਨ ਵਿੱਚ ਲਗਾਤਾਰ ਵੱਧਦੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਦੁਸ਼ਹਿਰੇ ਮੌਕੇ ਕੀਤੀ ਜਾਂਦੀ ਆਤਿਸ਼ਬਾਜ਼ੀ ਨੂੰ ਕਾਫੀ ਹੱਦ ਤੱਕ ਘਟਾ ਦਿੱਤਾ ਗਿਆ ਹੈ ਅਤੇ ਐਤਕੀਂ ਪਤੰਗਬਾਜ਼ੀ ਨੂੰ ਵਿਸ਼ੇਸ਼ ਤੌਰ ’ਤੇ ਤਰਜ਼ੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 42 ਸਾਲ ਪਹਿਲਾਂ ਸਵਰਾਜ ਕੰਪਨੀ ਦੇ ਕਰਮਚਾਰੀਆਂ, ਫੈਕਟਰੀ ਨੂੰ ਪੁਰਜ਼ੇ ਸਪਲਾਈ ਕਰਨ ਵਾਲੀਆਂ ਇਕਾਈਆਂ ਅਤੇ ਡੀਲਰਾਂ ਵੱਲੋਂ ਮਿਲ ਕੇ ਬਣਾਈ ਗਈ ਦੁਸ਼ਹਿਰਾ ਕਮੇਟੀ ਮੁਹਾਲੀ ਵੱਲੋਂ ਹਰ ਸਾਲ ਪੂਰੀ ਧੂਮਧਾਮ ਨਾਲ ਦਸ਼ਹਿਰੇ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ ਜਿਸ ਵਿੱਚ ਮੁਹਾਲੀ ਅਤੇ ਇਸਦੇ ਆਸਪਾਸ ਦੇ ਵੱਡੀ ਗਿਣਤੀ ਲੋਕ ਆਉਂਦੇ ਹਨ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਰੇਸ਼ ਕਾਂਸਲ, ਜਨਰਲ ਸਕੱਤਰ ਅਨੁਰਾਗ ਅਗਰਵਾਲ, ਮੀਤ ਪ੍ਰਧਾਨ ਰਾਮ ਕੁਮਾਰ ਅਤੇ ਵਿੱਤ ਸਕੱਤਰ ਮਦਨ ਗੌਤਮ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…