nabaz-e-punjab.com

ਪੰਜਾਬ ਦੇ 5 ਜ਼ਿਲ੍ਹਿਆਂ ਦੇ 48 ਪੋਲਿੰਗ ਸ਼ਟੇਸ਼ਨਾਂ ’ਤੇ ਵੋਟਾਂ ਅੱਜ, ਸਾਰੇ ਪ੍ਰਬੰਧ ਮੁਕੰਮਲ

ਜ਼ਿਲ੍ਹਾ ਅੰਮ੍ਰਿਤਸਰ, ਮੋਗਾ, ਮੁਕਤਸਰ, ਮਾਨਸਾ ਤੇ ਸੰਗਰੂਰ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਫਰਵਰੀ:
ਪੰਜਾਬ ਵਿੱਚ ਬੀਤੀ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹਿੰਸਾ ਤੇ ਗੜਬੜੀ ਦੀਆਂ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਚੋਣ ਕਮਿਸ਼ਨਰ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ 16 ਪੋਲਿੰਗ ਸ਼ਟੇਸਨ ਅਤੇ ਵਿਧਾਨ ਸਭਾ ਹਲਕਾ ਨੰਬਰ-13 ਮਜੀਠਾ ਦੇ 12, ਹਲਕਾ ਨੰਬਰ 73 ਮੋਗਾ ਦੇ 1, ਹਲਕਾ ਨੰਬਰ 86 ਮੁਕਤਸਰ ਦੇ 9, ਹਲਕਾ ਨੰਬਰ-97 ਸਰਦੂਲਗੜ੍ਹ ਦੇ 1 ਅਤੇ ਹਲਕਾ ਨੰਬਰ-108 ਸੰਗਰੂਰ ਦੇ 9 ਪੋਲਿੰਗ ਸਟੇਸ਼ਨਾਂ ’ਤੇ ਭਲਕੇ 9 ਫਰਵਰੀ ਨੂੰ ਦੁਬਾਰਾ ਮਤਦਾਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਇਸ ਤਰ੍ਹਾਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਕੁਲ 48 ਪੋਲਿੰਗ ਸਟੇਸ਼ਨਾਂ ’ਤੇ ਵੀਰਵਾਰ ਨੂੰ ਮੁੜ ਤੋਂ ਵੋਟਾਂ ਪਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਨੇ ਦਿੱਤੀ।
ਉਧਰ, ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ, ਮੋਗਾ, ਮੁਕਤਸਰ, ਮਾਨਸਾ ਅਤੇ ਸੰਗਰੂਰ ਵਿੱਚ 9 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਮੁਤਾਬਕ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਪੈਦੇ ਸਾਰੇ ਸਰਕਾਰੀ ਦਫ਼ਤਰ / ਬੋਰਡ / ਕਾਰਪੋਰੇਸ਼ਨ/ਸਿੱਖਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰੇ 9 ਫਰਵਰੀ ਨੂੰ ਬੰਦ ਰਹਿਣਗੇ। ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਹੋਵੇਗੀ। ਇਸੇ ਤਰ੍ਹਾਂ ਅੰਮ੍ਰਿਤਸਰ-2 ਸੰਸਦੀ ਖੇਤਰ ਅਤੇ 13-ਮਜੀਠਾ, 73-ਮੋਗਾ, 86-ਮੁਕਤਸਰ, 97-ਸਰਦੂਲਗੜ੍ਹ ਅਤੇ 108-ਸੰਗਰੂਰ ਵਿਧਾਨ ਸਭਾ ਹਲਕਿਆਂ ਅਧੀਨ ਪੈਣ ਵਾਲੇ ਸਨਅਤੀ ਅਦਾਰਿਆਂ, ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਦੇ ਕਾਮਿਆਂ ਨੂੰ ਵੋਟ ਦਾ ਹੱਕ ਇਸਤੇਮਾਲ ਕਰਨ ਵਿੱਚ ਸਹੂਲੀਅਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ, ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਵਿੱਚ 9 ਫਰਵਰੀ ਨੂੰ ਤਨਖ਼ਾਹ ਸਮੇਤ ਹਫਤਾਵਰ ਛੁੱਟੀ ਘੋਸ਼ਿਤ ਕੀਤੀ ਹੈ ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…