ਰਿਆਤ ਬਾਹਰਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਿੱਢਾ ਦੀ ਕਿਤਾਬ ਰਿਲੀਜ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਾਰਚ:
ਰਿਆਤ ਬਾਹਰਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਓ.ਪੀ. ਮਿੱਢਾ ਵੱਲੋਂ ਲਿਖੀ ਕਿਤਾਬ ਇੰਟੇਲੈਕਚੁਅਲ ਪ੍ਰਾਪਟੀ ਰਾਈਟਸ ਐਂਡ ਇੰਡੀਅਨ ਫਾਰਮਾਸਿਯੂਟਿਕਲ ਇੰਡਸਟਰੀ ਸਕਸੇਸ ਸਟੋਰੀ ਵਿਦ ਡਬਲਯੂ.ਟੀ.ਓ. ਐਂਡ ਆਈਪੀਆਰ ਨੂੰ ਅੱਜ ਰਿਲੀਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਕਾਰਜਕਾਰੀ ਮੁੱਖ ਜਸਟਿਸ ਅਤੇ ਚੰਡੀਗੜ੍ਹ ਅਤੇ ਕੰਜਿਊਮਰ ਡਿਸਪਿਊਟ ਰੇਡਰੇਸਲ ਕਮਿਸ਼ਨ ਦੇ ਪ੍ਰਧਾਨ ਜਸਟਿਸ ਜਸਬੀਰ ਸਿੰਘ ਨੇ ਇਸ ਕਿਤਾਬ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ’ਤੇ ਪੰਜਾਬ ਅਤੇ ਹਰਿਆਣਾ ਦੇ ਸਾਬਕਾ ਜਜ ਜਸਟਿਸ ਪਰਮਜੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਇਸ ਦੌਰਾਨ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ (ਆਰ.ਬੀ.ਜੀ.ਆਈ.) ਦੇ ਚੇਅਰਮੈਨ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਡਾ. ਮਿੱਢਾ ਨੂੰ ਕਿਾਬ ਲਿੱਖਣ ਦੇ ਲਈ ਵੱਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਕਿਤਾਬ ਦੇ ਜਰੀਏ ਸਬੰਧਤ ਖੇਤਰ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਅਕਾਦਮੀ ਦੇ ਬਾਕੀ ਦੇ ਫੈਕਲਿਟੀ ਮੈਂਬਰਾਂ ਨੂੰ ਵੀ ਆਪਣੇ ਖੇਤਰ ਵਿਚ ਇਸ ਤਰ੍ਹਾਂ ਦੀ ਪ੍ਰਬੁਧੱਤਾ ਹਾਸਲ ਕਰਨ ਦੀ ਸਲਾਹ ਦਿੱਤੀ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…