Share on Facebook Share on Twitter Share on Google+ Share on Pinterest Share on Linkedin ਬੰਦੀ ਸਿੰਘਾਂ ਦੀ ਰਿਹਾਈ: ਪੱਕੇ ਮੋਰਚੇ ਨੂੰ ਸਾਲ ਪੂਰਾ ਹੋਣ ’ਤੇ ਪੰਥਕ ਸੰਮੇਲਨ, ਸਮੇਂ ਦੀਆਂ ਸਰਕਾਰਾਂ ਨੂੰ ਕੋਸਿਆ ਚੰਡੀਗੜ੍ਹ ਵੱਲ ਆਉਂਦੀਆਂ ਮੁੱਖ ਸੜਕਾਂ ’ਤੇ 20 ਜਨਵਰੀ ਨੂੰ ਤਿੰਨ ਘੰਟੇ ਲਈ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ: ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਹੱਡ ਚੀਰਵੀਂ ਠੰਢ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਲਗਾਏ ਪੱਕੇ ਮੋਰਚੇ ਦੇ ਇੱਕ ਸਾਲ ਪੂਰਾ ਹੋਣ ’ਤੇ ਐਤਵਾਰ ਨੂੰ ਪੰਥਕ ਸੰਮੇਲਨ ਕੀਤਾ ਗਿਆ। ਜਿਸ ਵਿੱਚ ਨਿਹੰਗ ਸਿੰਘਾਂ ਸਮੇਤ ਇਨਸਾਫ਼ ਪਸੰਦ ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਪਰਿਵਾਰਾਂ ਨਾਲ ਸ਼ਮੂਲੀਅਤ ਕੀਤੀ ਅਤੇ ਠੰਢ ਦੀ ਪ੍ਰਵਾਹ ਨਾਲ ਕਰਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਪੰਥਕ ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ, ਜਸਮੇਰ ਸਿੰਘ ਬਾਠ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤ ਵਿੱਚ ਜੋਸ਼ ਭਰਦਿਆਂ ਤੜਕੇ ਹੋ ਕੇ ਸੰਘਰਸ਼ ਜਾਰੀ ਰੱਖਣ ਅਤੇ ਇੱਕਜੁੱਟਤਾ ਬਣਾਈ ਲਈ ਪ੍ਰੇਰਿਆ। ਪੱਕੇ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਜਥੇਦਾਰ ਬਲਦੇਵ ਸਿੰਘ ਸਿਰਸਾ, ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਗੁਰਿੰਦਰ ਸਿੰਘ ਬਾਜਵਾ, ਕੁਸ਼ਲਪਾਲ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਢੁਕਵੀਂਆਂ ਸਜ਼ਾਵਾਂ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਜਾਇਜ਼ ਮੰਗਾਂ ਵੱਲ ਬਿਲਕੁਲ ਧਿਆਨ ਨਾ ਦੇਣਾ ਸਿੱਖਾਂ ਪ੍ਰਤੀ ਬੇਗਾਨਗੀ ਦਾ ਅਹਿਸਾਸ ਕਰਵਾਉਂਦੀ ਹੈ। ਇਸ ਮੌਕੇ ਪੱਕਾ ਮੋਰਚਾ ਤਾਲਮੇਲ ਕਮੇਟੀ ਨੇ 20 ਜਨਵਰੀ ਨੂੰ ਚੰਡੀਗੜ੍ਹ ਵੱਲ ਆਉਂਦੀਆਂ ਮੁੱਖ ਸੜਕਾਂ ਉੱਤੇ ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਅੰਦਰ ਲੱਗੇ ਟੋਲ ਪਲਾਜ਼ਿਆਂ ਨੂੰ 3 ਘੰਟੇ ਲਈ ਫਰੀ ਕਰਨ ਦਾ ਐਲਾਨ ਕੀਤਾ। ਇਸ ਉਪਰੰਤ ਅਗਲੇ ਦਿਨਾਂ ਵਿੱਚ ਸਰਕਾਰਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਹੋਰ ਕਈ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਭਾਈ ਜਸਵਿੰਦਰ ਸਿੰਘ ਰਾਜਪੁਰਾ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ, ਗੁਰਦੀਪ ਸਿੰਘ ਬਠਿੰਡਾ, ਇੰਦਰਵੀਰ ਸਿੰਘ, ਐਡਵੋਕੇਟ ਗੁਰਸ਼ਰਨ ਸਿੰਘ ਧਾਲੀਵਾਲ ਤੇ ਦਿਲਸ਼ੇਰ ਸਿੰਘ ਜੰਡਿਆਲਾ, ਗੁਰਮੀਤ ਸਿੰਘ ਸਾਂਟੂ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਬਲਵੀਰ ਸਿੰਘ ਬੈਰੋਂਪੁਰੀ, ਕੁਲਵਿੰਦਰ ਸਿੰਘ ਪੰਜੋਲਾ, ਰੇਸ਼ਮ ਸਿੰਘ, ਤਰੁਣ ਜੈਨ ਬਾਵਾ, ਬਲਜੀਤ ਸਿੰਘ ਭਾਊ, ਰਵਿੰਦਰ ਸਿੰਘ ਹੁਸ਼ਿਆਰਪੁਰ ਅਤੇ ਗੁਰਸ਼ਰਨ ਸਿੰਘ ਨੱਗਲ ਨੇ ਵੀ ਨੇ ਵੀ ਪੰਥਕ ਇਕੱਤਰਤਾ ਨੂੰ ਸੰਬੋਧਨ ਕੀਤਾ। ਅਖੀਰ ਵਿੱਚ ਭਾਈ ਪਾਲ ਸਿੰਘ ਫ਼ਰਾਂਸ ਨੇ ਸਹਿਯੋਗ ਦੇਣ ਲਈ ਸਮੂਹ ਸੰਗਤ ਅਤੇ ਇਨਸਾਫ਼ ਪਸੰਦ ਲੋਕਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ