ਬੰਦੀ ਸਿੰਘਾਂ ਦੀ ਰਿਹਾਈ: ਕੌਮੀ ਇਨਸਾਫ਼ ਮੋਰਚਾ ਜਬਰੀ ਚੁਕਾਉਣ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਬੰਦੀ ਸਿੰਘਾਂ ਦੀ ਰਿਹਾਈ ਤੱਕ ਪੱਕਾ ਮੋਰਚਾ ਜਾਰੀ ਰਹੇਗਾ: ਪਾਲ ਸਿੰਘ ਫਰਾਂਸ

ਸਜ਼ਾਵਾਂ ਕੱਟ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਕੇ ਸ਼ਰੇਆਮ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਸਰਕਾਰ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਇਨਸਾਫ਼ ਪਸੰਦ ਲੋਕ ਪਿਛਲੇ 19 ਮਹੀਨਿਆਂ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਇੱਥੋਂ ਧਰਨਾ ਚੁਕਵਾਉਣ ਲਈ ਕਹਿ ਚੁੱਕਾ ਹੈ ਲੇਕਿਨ ਦੇਸ ਦੀ ਸਿਖਰਲੀ ਅਦਾਲਤ ਨੇ ਸਿੱਖਾਂ ਦੀ ਬਾਂਹ ਫੜੀ ਹੈ।
ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇੱਕ ਸੰਸਥਾ ਨੇ ਪੱਕਾ ਮੋਰਚਾ ਚੁਕਵਾਉਣ ਲਈ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਖ਼ਿਲਾਫ਼ ਸੁਪਰੀਮ ਕੋਰਟ ਦੇ ਬੈਂਚ ਨੇ ਕੌਮੀ ਇਨਸਾਫ਼ ਮੋਰਚੇ ਦਾ ਧਰਨਾ ਨਾ ਚੁੱਕਣ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਨਾਲ ਸਿੱਖ ਸੰਗਤ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮਸਲਿਆਂ ਨੂੰ ਲੈ ਕੇ ਡੇਢ ਸਾਲ ਤੋਂ ਡਟੇ ਹੋਏ ਹਨ। ਪ੍ਰੰਤੂ ਸਿੱਖਾਂ ਦਾ ਧਰਨਾ ਚੁਕਵਾਉਣ ਲਈ ਇੱਕ ਪਟੀਸ਼ਨ ਖ਼ਿਲਾਫ਼ ਹੁਣ ਸੁਪਰੀਮ ਕੋਰਟ ਦੇ ਡਬਲ ਬੈਂਚ ਨੇ ਕੌਮੀ ਇਨਸਾਫ਼ ਮੋਰਚੇ ਨੂੰ ਵੱਡੀ ਰਾਹਤ ਦਿੰਦਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਚੱਲ ਰਿਹਾ ਧਰਨਾ ਜ਼ਬਰਦਸਤੀ ਨਾ ਚੁੱਕਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸਿੱਖਾਂ ਦੀ ਗੱਲ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਤੋਂ ਸਾਨੂੰ ਕੋਈ ਉਮੀਦ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿਆਸੀ ਲਾਹੇ ਲਈ ਸਭ ਤੋਂ ਵੱਧ ਸਿੱਖ ਕੌਮ ਦਾ ਘਾਣ ਕੀਤਾ ਹੈ। ਉਨ੍ਹਾਂ ਸਿੱਖ ਕੌਮ ਅਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਅਪੀਲ ਕੀਤੀ ਕਿ ਉਹ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਝਾਂਸੇ ਨਾ ਫਸਣ ਤੋਂ ਗੁਰੇਜ਼ ਕਰਨ ਕਿਉਂਕਿ ਇਨ੍ਹਾਂ ਵੱਲੋਂ ਕਦੇ ਵੀ ਬੰਦੀ ਸਿੰਘਾਂ ਦੀ ਪੈਰਵਾਈ ਨਹੀਂ ਕੀਤੀ ਗਈ, ਉਲਟਾ ਅਕਾਲੀ ਸਰਕਾਰ ਸਮੇਂ ਸਿੱਖ ਨੌਜਵਾਨਾਂ ਨੂੰ ਬੰਦੀ ਬਣਾਇਆ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…