Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਰਣਜੀਤ ਕੌਰ ਸੰਗਰੂਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਭਾਈ ਸਤਿੰਦਰਬੀਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਬੀਬੀ ਕੰਵਲਜੀਤ ਕੌਰ ਨੇ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ