Share on Facebook Share on Twitter Share on Google+ Share on Pinterest Share on Linkedin ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ, ਵੱਡੀ ਗਿਣਤੀ ਸੰਗਤ ਨੇ ਅੰਮ੍ਰਿਤ ਛਕਿਆ ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਦਾ ਪ੍ਰਸੰਗ ਢਾਡੀ ਵਾਰਾਂ ਰਾਹੀਂ ਸੁਣਾਇਆ। ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ, ਭਾਈ ਧਰਮਵੀਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸਿਮਰਨਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ