ਵਾਲਮੀਕਿ ਤੀਰਥ ਪਾਵਨ ਆਸ਼ਰਮ ਗੱਦੀ ਤੋਂ ਧਰਮ ਗੁਰੂ ਸ੍ਰੀ ਗਿਰਧਾਰੀ ਨਾਥ ਵੱਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਜੇ ਸਰਕਾਰ ਨੇ ਜਲਦੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਪੱਧਰ ਦਾ ਵੱਡਾ ਅੰਦੋਲਨ ਕਰਾਂਗੇ: ਗੁਰੂ ਗਿਰਧਾਰੀ ਨਾਥ

ਜਦੋਂ ਤੱਕ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ: ਮੋਹਣ ਸਿੰਘ, ਪਵਨ ਗੋਡਯਾਲ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਬੈਨਰ ਹੇਠ ਮੁਹਾਲੀ ਵਿੱਚ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਅੱਜ ਸਮੂਹ ਸਫਾਈ ਸੇਵਕਾਂ ਨੇ ਆਪਣੀਆਂ ਡਿਊਟੀਆਂ ਦਾ ਬਾਇਕਾਟ ਕਰਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਵਾਲਮੀਕਿ ਸਮਾਜ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਫ਼ਾਈ ਸੇਵਕਾਂ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਅਤੇ ‘ਆਪ’ ਵਿਧਾਇਕ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਮਿਸ਼ਨਰ ਦਾ ਪੁਤਲਾ ਸਾੜਿਆ।
ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਕਿ ਮੁਹਾਲੀ ਨਿਗਮ ਦੇ ਕਮਿਸ਼ਨਰ ਵੱਲੋਂ ਵਾਲਮੀਕਿ ਸਮਾਜ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਵਿਖੇ ਸਥਿਤ ਪਾਵਨ ਆਸ਼ਰਮ ਵਾਲਮੀਕਿ ਤੀਰਥ ਵੱਲੋਂ ਗੱਦੀ ਤੋਂ ਧਰਮ ਗੁਰੂ ਸ੍ਰੀ ਗੁਰੂ ਗਿਰਧਾਰੀ ਨਾਥ ਅਤੇ ਉਨ੍ਹਾਂ ਟੀਮ ਨੇ ਧਰਨੇ ਵਿੱਚ ਪਹੁੰਚ ਕੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨਾਲ ਡਾ. ਭੀਮ ਰਾਓ ਅੰਬੇਡਕਰ ਦਲਿਤ ਸੇਨਾ ਪੰਜਾਬ ਦੇ ਚੇਅਰਮੈਨ ਪੁਰਸ਼ੋਤਮ ਸੋਂਧੀ ਅਤੇ ਉਨ੍ਹਾਂ ਦੀ ਟੀਮ ਵੀ ਪਹੁੰਚੀ।
ਇਸ ਮੌਕੇ ਡਾ. ਦਵਿੰਦਰ ਗੁਗਲਾਨੀ, ਡਾ. ਭੁਪਿੰਦਰ ਸਿੰਘ ਸਿੱਧੂ, ਜੋਗਿੰਦਰ ਸਿੰਘ ਮਾਨ, ਡਾ.ਭੀਮ ਰਾਓ ਅੰਬੇਡਕਰ ਦੇ ਚੇਅਰਮੈਨ ਸ੍ਰੀ ਪੁਰਸ਼ੋਤਮ ਸੋਂਧੀ ਅਤੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਵਰੀਆ, ਰਾਜੂ ਸੰਗੇਲਿਆ, ਸਚਿਨ, ਜ਼ੀਰਕਪੁਰ ਤੋਂ ਸ਼ਮਸ਼ੇਰ ਸਿੰਘ, ਨਵਾਂ ਗਰਾਓਂ ਤੋਂ ਜੈ ਪਾਲ, ਖਰੜ ਤੋਂ ਬਲਕੇਸ ਕੁਮਾਰ, ਬ੍ਰਿਜ ਮੋਹਨ, ਰੋਸ਼ਨ ਲਾਲ, ਯਸ਼ਪਾਲ, ਅਨਿਲ ਕੁਮਾਰ, ਇੰਦਰਜੀਤ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ।

ਦਲਿਤ ਆਗੂਆਂ ਨੇ ਕਿਹਾ ਕਿ ਅੱਜ ਨਿਗਮ ਕਮਿਸ਼ਨਰ ਵੱਲੋਂ ਚੱਲ ਰਹੀ ਹੜਤਾਲ ਵਿੱਚ ਫੀਲਡ ਵਿੱਚ ਜਾ ਕੇ ਸਫਾਈ ਸੇਵਕਾਂ ਨੂੰ ਦੱਬਕੇ ਮਾਰੇ ਗਏ ਅਤੇ ਨੌਕਰੀ ਤੋਂ ਕੱਢਣ ਦੀਆਂ ਕਥਿਤ ਧਮਕੀਆਂ ਦਿੱਤੀਆਂ ਗਈਆਂ। ਅਫ਼ਸਰਸਾਹੀ ਵੱਲੋਂ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਾਲਮੀਕਿ ਤੀਰਥ ਗੱਦੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਧਰਮ ਗੁਰੂ ਸ੍ਰੀ ਗਿਰਧਾਰੀ ਨਾਥ ਨੇ ਕਿਹਾ ਕਿ ਜੇਕਰ ਸਰਕਾਰ ਨੇ 5 ਜੁਲਾਈ ਤੱਕ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਵਾਲਮੀਕਿ ਤੀਰਥ ਪਾਵਨ ਆਸ਼ਰਮ ਵੱਲੋਂ ਮੁਹਾਲੀ ਦੇ ਵਾਲਮੀਕਿ ਸਮਾਜ ਦੇ ਹੱਕ ਵਿੱਚ ਪੰਜਾਬ ਪੱਧਰ ’ਤੇ ਐਕਸ਼ਨ/ਸੰਘਰਸ਼ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਮੁਹਾਲੀ ਪ੍ਰਸ਼ਾਸਨ ਦੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 …