Share on Facebook Share on Twitter Share on Google+ Share on Pinterest Share on Linkedin ਧਾਰਮਿਕ ਸਥਾਨਾਂ ਦੀ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਆਸ਼ਿਕਾ ਜੈਨ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪ੍ਰਚਾਰ ਵਿੱਚ ਸਰਗਰਮ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਧਾਰਮਿਕ ਸੰਸਥਾਵਾਂ ਦੇ ਫੰਡਾਂ ਦੀ ਰਾਜਨੀਤਿਕ ਵਿਚਾਰਾਂ ਜਾਂ ਸਿਆਸੀ ਗਤੀਵਿਧੀ ਦੇ ਪ੍ਰਚਾਰ ਜਾਂ ਕਿਸੇ ਰਾਜਸੀ ਪਾਰਟੀ ਦੇ ਫਾਇਦੇ ਲਈ ਪ੍ਰਚਾਰ-ਪ੍ਰਸਾਰ ਲਈ ਵਰਤੋਂ ’ਤੇ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗ-ਦਰਸ਼ਨ ਲਈ ਆਦਰਸ਼ ਚੋਣ ਜ਼ਾਬਤੇ ਦੀਆਂ ਮੌਜੂਦਾ ਵਿਵਸਥਾਵਾਂ, ਕਿਸੇ ਵੀ ਸਮੇਂ ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਫੋਰਮ ਵਜੋਂ ਵਰਤਣ ਦੀ ਮਨਾਹੀ ਕਰਦੀਆਂ ਹਨ। ਇਸ ਤੋਂ ਇਲਾਵਾ ਧਾਰਮਿਕ ਸੰਸਥਾਵਾਂ (ਦੁਰਵਰਤੋਂ ਦੀ ਰੋਕਥਾਮ) ਐਕਟ 1988 (1988 ਦਾ ਨੰਬਰ 14) ਦੀ ਧਾਰਾ 3, 5 ਅਤੇ 6 ਰਾਜਨੀਤਿਕ ਵਿਚਾਰਾਂ ਜਾਂ ਰਾਜਸੀ ਗਤੀਵਿਧੀਆਂ ਦੇ ਪ੍ਰਚਾਰ ਜਾਂ ਪ੍ਰਸਾਰ ਜਾਂ ਕਿਸੇ ਸਿਆਸੀ ਪਾਰਟੀ ਦੇ ਫਾਇਦੇ ਲਈ ਕਿਸੇ ਵੀ ਧਾਰਮਿਕ ਸੰਸਥਾ ਜਾਂ ਉਸ ਦੇ ਫੰਡਾਂ ਦੀ ਵਰਤੋਂ ’ਤੇ ਪਾਬੰਦੀ ਲਗਾਉਂਦੀਆਂ ਹਨ। ਇਨ੍ਹਾਂ ਧਾਰਾਵਾਂ ਦੇ ਕਿਸੇ ਵੀ ਉਪਬੰਧ ਦੀ ਉਲੰਘਣਾ 5 ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਨਾਲ ਸਜ਼ਾਯੋਗ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਨ੍ਹਾਂ ਵਿਵਸਥਾਵਾਂ ਦੀ ਕਿਸੇ ਵੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਧਾਰਮਿਕ ਸੰਸਥਾਵਾਂ (ਦੁਰਵਰਤੋਂ ਦੀ ਰੋਕਥਾਮ), ਐਕਟ 1988 ਦੀਆਂ ਉਕਤ ਧਾਰਾਵਾਂ ਤਹਿਤ ਕਿਸੇ ਵੀ ਅਪਰਾਧ ਦੀ ਸੂਰਤ ਵਿੱਚ ਸਬੰਧਤ ਧਾਰਾਵਾਂ ਤਹਿਤ ਪੁਲੀਸ ਕੇਸ/ਸ਼ਿਕਾਇਤਾਂ ਦਰਜ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ