ਗਿਆਨ ਜਯੋਤੀ ਸਕੂਲ ਵਿੱਚ ਮਾਤਾ ਗੁਜ਼ਰੀ ਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ

ਸਾਕਾ ਸਰਹਿੰਦ ਤੇ ਯਾਦਗਾਰੀ ਨਾਟਕ ਖੇਡਦੇ ਹੋਏ ਸਮੇਂ ਨੂੰ ਲਿਆਂਦਾ ਅੱਖਾਂ ਸਾਹਮਣੇ

ਨਬਜ਼-ਏ-ਪੰਜਾਬ, ਮੁਹਾਲੀ, 25 ਦਸੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਹੋਰ ਨਾ ਮਿਲਣ ਵਾਲੀ ਮਿਸਾਲ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਬੱਚਿਆਂ ਨਾਲ ਸਾਂਝਾ ਕਰਦੇ ਹੋਏ ਸਕੂਲ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਣ-ਮਤੇ ਇਤਿਹਾਸ ਨਾਲ ਜਾਣੂ ਕਰਾਉਦੇਂ ਹੋਏ ਚਾਰੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਜਾਣਕਾਰੀ ਦਿਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਰਸਮਈ ਕੀਰਤਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਸ ਸਮੇਂ ਦੇ ਨਾਲ ਰਾ-ਬੂ-ਰੂ ਕਰਦੇ ਹੋਏ ਵਿਦਿਆਰਥੀਆਂ ਲਈ ਸਾਕਾ ਸਰਹਿੰਦ ਤੇ ਇਕ ਨਾਟਕ ਦਾ ਮੰਚਨ ਵੀ ਕੀਤਾ ਗਿਆ।
ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਵਡਮੁੱਲੇ ਇਤਿਹਾਸ ਤੋਂ ਸਿੱਖਿਆਂ ਲੈਂਦੇ ਹੋਏ ਮਹਾਨ ਗੁਰੂਆਂ ਵੱਲੋਂ ਦਰਸਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿਤੀ। ਉਨ੍ਹਾਂ ਵਿਦਿਆਰਥੀਆਂ ਮਨੁੱਖਤਾ ਦੀ ਭਲਾਈ ਲਈ ਸਦਾ ਤਿਆਰ ਰਹਿੰਦੇ ਹੋਏ ਸਮਾਜ ਲਈ ਕੁੱਝ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਵੱਲੋਂ ਸਚਾਈ ਦੀ ਰਾਹ ਤੇ ਚੱਲਦੇ ਹੋਏ ਕੀਤੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ।
ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਨਿੱਕੀਆਂ ਨਿੱਕੀਆਂ ਜਿੰਦਾਂ ਵੱਲੋਂ ਵੱਡੇ ਵੱਡੇ ਸੂਰਬੀਰਾਂ ਲਈ ਇਕ ਮਿਸਾਲ ਕਾਇਮ ਕਰਨ ਵਾਲੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਨਾਲ ਨਾਲ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਅਤੇ ਮਾਤਾ ਗੁੱਜਰ ਕੌਰ ਵੱਲੋਂ ਦਿਤੀ ਕੁਰਬਾਨੀ ਦੀ ਕਹਾਣੀ ਬੱਚਿਆਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆਂ ਕਿ ਕਿਸ ਤਰਾਂ ਦਸਮ ਪਿਤਾ ਗੁਰੁ ਗੋਬਿਦ ਸਿੰਘ ਨੇ ਚਿੜੀਆਂ ਨੂੰ ਬਾਜ਼ ਬਣਾ ਕੇ ਦੁਨੀਆ ਨੂੰ ਦੱਸਿਆਂ ਕਿ ਮਜ਼ਲੂਮਾਂ ਤੇ ਜੁਲਮ ਕਰਨ ਵਾਲੇ ਪਾਪੀਆਂ ਦਾ ਨਾਸ ਹੋਣਾ ਲਾਜ਼ਮੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…