1.68 ਕਰੋੜ ਦੀ ਲਾਗਤ ਨਾਲ ਪਿੰਡ ਸੋਹਾਣਾ ਦੇ ਟੋਭੇ ਦੇ ਨਵੀਨੀਕਰਨ, ਵਿਧਾਇਕ ਨੇ ਕੀਤਾ ਉਦਘਾਟਨ

ਕੁਲਵੰਤ ਸਿੰਘ ਨੇ ਮੈਂਗਿਆਣਾ ਪੱਤੀ ਵਿੱਚ 40 ਲੱਖ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਕਾਇਮ ਰੱਖਣਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ, ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇਤਿਹਾਸਕ ਨਗਰ ਸੋਹਾਣਾ ਵਿਖੇ ਨਗਰ ਨਿਗਮ ਵੱਲੋਂ ਟੋਭੇ ਦਾ ਨਵੀਨੀਕਰਨ ਕਰਨ ਉਪਰੰਤ ਟੋਭੇ ਦਾ ਉਦਘਾਟਨ/ਲੋਕ ਸਮਰਪਣ ਕਰਨ ਅਤੇ ਇਸ ਦੇ ਨਾਲ ਹੀ ਸੋਹਾਣਾ ਵਿਖੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ ਅਤੇ ਸਾਬਕਾ ਕੌਂਸਲਰ ਕਮਲਜੀਤ ਕੌਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਕਿਹਾ ਕਿ ਇਸ ਟੋਭੇ ਦਾ ਰਕਬਾ 2.25 ਏਕੜ ਹੈ। ਪਿਛਲੇ ਲੰਮੇ ਸਮੇਂ ਤੋਂ ਇਸ ਟੋਭੇ ਵਿੱਚ ਪਿੰਡ ਦੇ ਲੋਕਾਂ ਵੱਲੋਂ ਪਸ਼ੂਆਂ ਦਾ ਗੋਹਾ ਅਤੇ ਹੋਰ ਗੰਦਾ ਪਾਣੀ ਛੱਡਣ ਕਾਰਨ ਪਿੰਡ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਸ ਟੋਭੇ ਦਾ 1.68 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ ਅਤੇ ਟੋਭੇ ਨੂੰ ਝੀਲ ਦਾ ਰੂਪ ਦਿੱਤਾ ਗਿਆ ਹੈ। ਟੋਭੇ ਵਿੱਚ ਮੱਛੀਆਂ ਵੀ ਛੱਡੀਆ ਜਾਣਗੀਆਂ ਅਤੇ ਫੁਹਾਰਾ ਵੀ ਲਗਾਇਆ ਜਾਵੇਗਾ ਤਾਂ ਜੋ ਇਹ ਜਗ੍ਹਾਂ ਲੋਕਾਂ ਦੀ ਸੈਰਗਾਹ ਬਣ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸੋਹਾਣਾ ਵਿਖੇ ਦੂਸਰੇ ਟੋਭੇ ਦਾ ਵੀ ਜਲਦ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਉਹ ਆਪਣੇ ਹਲਕੇ ਵਿੱਚ ਵਿਕਾਸ ਦੇ ਹਰ ਤਰ੍ਹਾਂ ਦੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਅਤੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਵੀਨੀਕਰਨ ਦੌਰਾਨ ਟੋਭੇ ਵਿੱਚ ਪਿੰਡਾਂ ਦੀਆਂ ਨਾਲੀਆਂ ਦਾ ਪਾਣੀ ਆਉਣ ਤੋਂ ਬੰਦ ਕਰਕੇ, ਟੋਭੇ ਦੀ ਡੀ-ਸਿਲਟਿੰਗ (ਗਾਰ ਕਢਵਾਉਣ) ਕਰਵਾਉਣ ਉਪਰੰਤ ਇਸ ਦੇ ਕਿਨਾਰਿਆਂ ਤੇ ਪੱਥਰ ਲਗਾ ਕੇ, ਕਿਨਾਰੇ ਨੂੰ ਪੱਕਾ ਕਰਵਾਇਆ ਗਿਆ ਹੈ ਅਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ ਅਤੇ ਟੋਭੇ ਦੇ ਆਲੇ-ਦੁਆਲੇ ਦਰੱਖਤ ਅਤੇ ਹੋਰ ਬੂਟੇ ਲਗਾਏ ਗਏ ਹਨ।

ਇਸ ਉਪਰੰਤ ਵਿਧਾਇਕ ਨੇ ਮੈਂਗਿਆਣਾ ਪੱਤੀ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਲਗਪਗ 2 ਕਨਾਲ ਦੀ ਜਗ੍ਹਾਂ ਵਿੱਚ ਪਹਿਲਾਂ ਬਣੀ ਇਮਾਰਤ ਦੀ ਹਾਲਤ ਬਹੁਤ ਖਸਤਾ ਹੋਣ ਕਾਰਨ ਉਸ ਨੂੰ ਢਾਹ ਦਿੱਤਾ ਗਿਆ ਹੈ ਅਤੇ ਨਵੀਂ ਧਰਮਸ਼ਾਲਾ ਵਿੱਚ 2000 ਵਰਗ ਫੁੱਟ ਦਾ ਹਾਲ ਬਣਾਇਆ ਜਾਵੇਗਾ, ਜਿਸ ਦੇ ਬਣਨ ਨਾਲ ਆਮ ਲੋਕ ਆਪਣੇ ਕਿਸੇ ਵੀ ਤਰ੍ਹਾਂ ਦੇ ਛੋਟੇ ਪਰਿਵਾਰਿਕ ਪ੍ਰੋਗਰਾਮ ਮਹਿੰਗੇ ਹੋਟਲਾਂ ਅਤੇ ਪੈਲਸਾਂ ਦੀ ਥਾਂ ਤੇ ਇਸ ਧਰਮਸ਼ਾਲਾ ਵਿੱਚ ਕਰ ਸਕਦੇ ਹਨ।
ਇਸ ਮੌਕੇ ਚੀਫ ਇੰਜਨੀਅਰ ਨਰੇਸ਼ ਕੁਮਾਰ ਬੱਤਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਐਡਵੋਕਟ ਸੁਸ਼ੀਲ ਅੱਤਰੀ, ਪਰਮਿੰਦਰ ਸਿੰਘ, ਕੁਲਵੰਤ ਕੌਰ ਕੋਮਲ, ਗੁਰਦਰਸ਼ਨ ਸਿਘ, ਮਾਹੀ ਅਰੋੜਾ, ਤਰਨਜੀਤ ਕੌਰ, ਜਗਤਾਰ ਸਿੰਘ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਅਰੁਣ ਗੋਇਲ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਸੰਨੀ ਬਾਵਾ, ਜਤਿੰਦਰ ਸਿੰਘ ਪੰਮਾ, ਅਕਬਿੰਦਰ ਸਿੰਘ ਗੋਸਲ, ਭੁਪਿੰਦਰ ਸਿੰਘ ਪੰਚ ਮੌਲੀ, ਜਥੇਦਾਰ ਬਲਬੀਰ ਸਿੰਘ ਸਰਪੰਚ ਬੈਰੋਂਪੁਰ, ਜਸਬੀਰ ਕੌਰ ਅੱਤਲੀ, ਬੰਤ ਸਿੰਘ ਸੋਹਾਣਾ ਅਤੇ ਅਵਤਾਰ ਸਿੰਘ ਮੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…