Share on Facebook Share on Twitter Share on Google+ Share on Pinterest Share on Linkedin ਕਿਸਾਨ ਤੇ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ: ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਅੱਜ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ, ਉੱਥੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁਕੇ ਹੋਏ ਸਨ ਪਰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਫ਼ੰਡ ਦਾ ਇੰਤਜ਼ਾਮ ਕਰ ਲਿਆ ਹੈ ਅਤੇ ਛੇਤੀ ਹੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਤੁਲੀ, ਦਰਸ਼ਨ ਲਾਲ ਖੰਨਾ, ਗੁਰਦਿਆਲ ਸਿੰਘ, ਮਹਿੰਦਰ ਸਿੰਘ ਸਮਰਾਲਾ ਅਤੇ ਕਪੂਰ ਸਿੰਘ ਮੌਜੂਦ ਸਨ। ਕਿਸਾਨਾਂ ਅਤੇ ਮਜ਼ਦੂਰਾਂ ਦੇ ਵਫ਼ਦ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ