Share on Facebook Share on Twitter Share on Google+ Share on Pinterest Share on Linkedin ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ, ਤਰਲੋਚਨ ਸਿੰਘ ਨੂੰ ਪ੍ਰਧਾਨ ਚੁਣਿਆ ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ: ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ (ਕਨਾਲ ਹਾਊਸ) ਫੇਜ਼-3ਬੀ2 ਦੀ ਕੋਠੀ ਨੰਬਰ-951 ਤੋਂ 992 ਦੇ ਵਸਨੀਕਾਂ ਦੀ ਮੀਟਿੰਗ ਹੋਈ। ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਕਰਵਾਉਣ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ (ਕਨਾਲ ਹਾਊਸ) ਫੇਜ਼-3ਬੀ2 ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਤਰਲੋਚਨ ਸਿੰਘ ਨੂੰ ਪ੍ਰਧਾਨ, ਦਲਵੀਰ ਸਿੰਘ ਗਿੱਲ ਨੂੰ ਚੇਅਰਮੈਨ, ਦਿਲਜੀਤ ਸਿੰਘ ਸੁਖੀਜਾ ਨੂੰ ਮੀਤ ਪ੍ਰਧਾਨ, ਨਵਦੀਪ ਬਾਂਸਲ ਨੂੰ ਜਨਰਲ ਸਕੱਤਰ, ਨਰਿੰਦਰ ਕੁਮਾਰ ਸਿੰਗਲਾ ਨੂੰ ਕੈਸ਼ੀਅਰ, ਹਰਜੀਤ ਸਿੰਘ ਨੂੰ ਕਾਨੂੰਨੀ ਸਲਾਹਕਾਰ, ਡੀਕੇ ਖੁਰਾਣਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵਨਿਯੁਕਤ ਪ੍ਰਧਾਨ ਤਰਲੋਚਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ