Share on Facebook Share on Twitter Share on Google+ Share on Pinterest Share on Linkedin ਸੈਕਟਰ-76 ਤੋਂ 80 ਦੇ ਵਸਨੀਕਾਂ ਵੱਲੋਂ ‘ਕਾਲਾ ਝੰਡਾ ਮਾਰਚ’ ਕੱਢਣ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 21 ਮਈ: ਇੱਥੋਂ ਦੇ ਸੈਕਟਰ-76 ਤੋਂ 80 ਇਨਹਾਸਮੈਂਟ ਸੰਘਰਸ਼ ਕਮੇਟੀ ਦੇ ਸੱਦੇ ’ਤੇ ਰੈਜ਼ੀਡੈਂਟ ਵੈਲਫੇਅਰ ਐਸੋਏਸ਼ਨਾਂ ਦੀ ਇੱਕ ਸਾਂਝੀ ਮੀਟਿੰਗ ਸੈਕਟਰ-79 ਦੇ ਪਬਲਿਕ ਪਾਰਕ ਵਿੱਚ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੌਂਸਲਰ ਹਰਜੀਤ ਸਿੰਘ ਭੋਲੂ, ਜਰਨੈਲ ਸਿੰਘ, ਕਾਮਰੇਡ ਮੇਜਰ ਸਿੰਘ, ਹਰਦਿਆਲ ਚੰਦ ਬਡਬਰ, ਜਗਜੀਤ ਸਿੰਘ, ਸੁਰਿੰਦਰ ਸਿੰਘ ਕੰਗ, ਐਮਪੀ ਸਿੰਘ, ਅਵਤਾਰ ਸਿੰਘ, ਭਗਵੰਤ ਸਿੰਘ ਗਿੱਲ, ਕਰਮ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੇ ਵੇਰਵੇ ਦਿੰਦਿਆਂ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਕਰਮ ਸਿੰਘ ਧਨੋਆ ਨੇ ਵੱਖ-ਵੱਖ ਮੁੱਦਿਆਂ ’ਤੇ ਆਧਾਰਿਤ ਏਜੰਡਾ ਪੇਸ਼ ਕਰਦਿਆਂ ਬੀਤੀ 24 ਅਪਰੈਲ ਧਰਨੇ ਦੀ ਸਫਲਤਾ ਤੋਂ ਬਾਅਦ ਅਗਲੇ ਐਕਸ਼ਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੀ 12 ਮਈ ਨੂੰ ਪੁੱਡਾ ਦੇ ਪ੍ਰਿੰਸੀਪਲ ਸਕੱਤਰ ਨਾਲ ਹੋਈ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀ ਨੇ ਇਨਹਾਸਮੈਂਟ ਮਸਲੇ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਸੂਬਾ ਸਰਕਾਰ ਅਤੇ ਪੁੱਡਾ\ਗਮਾਡਾ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਸਮੂਹ ਸੈਕਟਰ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਗਮਾਡਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ 28 ਮਈ ਨੂੰ ‘ਕਾਲਾ ਝੰਡਾ ਮਾਰਚ’ ਕੀਤਾ ਜਾਵੇਗਾ ਜੋ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋਵੇਗਾ ਅਤੇ ਟਰੈਫ਼ਿਕ ਲਾਈਟ ਚੌਕ ਫੇਜ਼-7 ਤੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਅੱਗਿਓਂ ਲੰਘ ਕੇ ਗਮਾਡਾ ਦੇ ਮੁੱਖ ਗੇਟ ਦੇ ਬਾਹਰ ਪਹੁੰਚ ਕੇ ਸਮਾਪਤ ਹੋਵੇਗਾ। ਜਿੱਥੇ ਪੰਜਾਬ ਸਰਕਾਰ ਤੇ ਗਮਾਡਾ\ਪੁੱਡਾ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਸ੍ਰੀ ਧਨੋਆ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਨਿਰੰਤਰ ਸੰਘਰਸ਼ ਜਾਰੀ ਰਹੇਗਾ ਅਤੇ ਗਮਾਡਾ ਅਧਿਕਾਰੀਆਂ ਨੂੰ ਨਵੇਂ ਸਿਰਿਓਂ ਮੰਗ ਪੱਤਰ ਸੌਂਪ ਕੇ ਅਲਟੀਮੇਟਮ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ