ਮੁਹਾਲੀ ਵਿੱਚ ਆਵਾਰਾ ਪਸ਼ੂਆਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ ਨੇ ਸੜਕ ਹਾਦਸੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਸ਼ਹਿਰ ਵਿੱਚ ਮੁੱਖ ਸੜਕਾਂ ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸੱਮਸਿਆ ਕਾਰਣ ਆਮ ਲੋਕ ਕਾਫੀ ਪਰੇਸ਼ਾਨ ਹਨ ਪ੍ਰੰਤੂ ਸਥਾਨਕ ਪ੍ਰਸ਼ਾਸ਼ਨ ਇਸ ਸੱਮਸਿਆ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਿਹਾ ਹੈ। ਮੁੱਖ ਸੜਕਾਂ ਤੇ ਘੁੰਮਦੇ ਇਹ ਆਵਾਰਾ ਪਸ਼ੂ ਜਿਥੇ ਟ੍ਰੈਫਿਕ ਵਿਵਸਥਾ ਵਿੱਚ ਰੁਕਾਵਟ ਪੈਦਾ ਕਰਦੇ ਹਨ ਉਥੇ ਇਹਨਾਂ ਕਾਰਣ ਛੁਟਪੁਟ ਸੜਕ ਹਾਦਸੇ ਵੀ ਵਾਪਰਦੇ ਹਨ।
ਨਗਰ ਨਿਗਮ ਵੱਲੋਂ ਭਾਵੇਂ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇੱਕ ਗਊਸ਼ਾਲਾ ਵੀ ਬਣਾਈ ਗਈ ਹੈ ਜਿਥੇ ਇਹਨਾਂ ਆਵਾਰਾ ਪਸ਼ੂਆਂ ਨੂੰ ਰੱਖਣ ਦਾ ਪ੍ਰਬੰਧ ਕੀਤਾ ਜਾਂਦਾ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਤੇ ਘੁੰਮਦੇ ਇਹ ਆਵਾਰਾ ਪਸ਼ੂ ਨਗਰ ਨਿਗਮ ਦੀ ਕਾਰਗੁਜਾਰੀ ਤੇ ਸਵਾਲ ਖੜ੍ਹੇ ਕਰਦੇ ਹਨ। ਇਹ ਆਵਾਰਾ ਪਸ਼ੂ ਜਿੱਥੇ ਥਾਂ-ਥਾਂ ਤੇ ਗੰਦਗੀ ਖਿਲਾਰਦੇ ਹਨ ਉੱਥੇ ਇਹ ਲੋਕਾਂ ਦੇ ਘਰਾਂ ਦੇ ਬਾਹਵਾਰ ਬਣੀਆਂ ਬਗੀਚੀਆਂ ਦਾ ਵੀ ਨੁਕਸਾਨ ਕਰਦੇ ਹਨ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਨਗਰ ਨਿਗਮ ਵੱਲੋੱ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਸੱਮਸਿਆਂ ਦੇ ਹਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸੰਬੰਧੀ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਇਸ ਸੱਮਸਿਆ ਤੋਂ ਛੁਟਕਾਰਾ ਹਾਸਲ ਹੋਵੇ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…