Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਦੇ ਟੋਲ ਫਰੀ ਨੰਬਰ ’ਤੇ ਕਣਕ ਖਰੀਦ ਸਬੰਧੀ ਆਈਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ: ਉੱਪਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਮਈ: ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ’ਤੇ ਕਣਕ ਖਰੀਦ ਦੇ ਸੀਜ਼ਨ ਦੌਰਾਨ ਆਈਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਸਭ ਤੋਂ ਜ਼ਿਆਦਾ 10 ਸ਼ਿਕਾਇਤਾਂ ਲਿਫਟਿੰਗ ਸਬੰਧੀ ਆਈਆਂ ਸਨ। ਜ਼ਿਆਦਾ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕਣਕ ਸੀਜ਼ਨ ਦੌਰਾਨ ਪੰਜਾਬ ਦੀਆਂ ਬਹੁਤ ਸਾਰੀਆਂ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਹਾਜ਼ਰ ਕਿਸਾਨਾਂ ਤੋਂ ਸਾਫ-ਸਫਾਈ, ਪਾਣੀ, ਬਾਥਰੂਮ, ਲਾਈਟਾਂ, ਬਾਰਦਾਨਾ, ਤਰਪਾਲਾਂ, ਕਣਕ ਦੀ ਖਰੀਦ ਅਤੇ ਭਰਾਈ ਆਦਿ ਸਬੰਧੀ ਜਾਣਕਾਰੀ ਲਈ ਗਈ ਸੀ। ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800 1800 1000 ਜਾਰੀ ਕਰਕੇ ਆਪਣੀਆਂ ਸਮੱਸਿਆਵਾਂ ਦਰਜ ਕਰਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ 22 ਅਪ੍ਰੈਲ 2017 ਤੋਂ ਹੁਣ ਤੱਕ ਟੋਲ ਫਰੀ ਨੰਬਰ ’ਤੇ ਕੁੱਲ 31 ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿਚ 3 ਸ਼ਿਕਾਇਤਾਂ ਅਦਾਇਗੀ ਸਬੰਧੀ, 1 ਸ਼ਿਕਾਇਤ ਫਸਲ ਢੇਰੀ ਕਰਨ ਸਬੰਧੀ, 10 ਸ਼ਿਕਾਇਤਾਂ ਲਿਫਟਿੰਗ, 3 ਬੋਲੀ, 6 ਤੋਲ ਗੜਬੜੀ, 5 ਬਾਰਦਾਨੇ ਦੀ ਕਮੀ, 1 ਘੱਟ ਭਾਅ ’ਤੇ ਖਰੀਦ ਸਬੰਧੀ, 1 ਸ਼ਿਕਾਇਤ ਖਰੀਦ ਏਜੰਸੀ ਦੇ ਨੁਮਾਇੰਦੇ ਵੱਲੋਂ ਪੈਸੇ ਮੰਗਣ ਅਤੇ 1 ਸ਼ਿਕਾਇਤ ਪਿਛਲੇ ਸਾਲ ਦੀ ਕਣਕ ਨੂੰ ਨਵੀਂ ਕਣਕ ਦੇ ਸਟਾਕ ਵਿਚ ਰਲਾਉਣ ਸਬੰਧੀ ਆਈ।ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵੱਲੋਂ ਕੀਤੀਆਂ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਵਿਜੀਲੈਂਸ ਬਿਊਰੋ ਦੇ ਫੀਲਡ ਅਫਸਰਾਂ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਕਰ ਦਿੱਤਾ ਗਿਆ ਹੈ। ਉਧਰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਜੀ. ਨਾਗੇਸ਼ਵਰ ਰਾਓ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਪੱਧਰ ’ਤੇ ਕਿਧਰੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੀ ਸਮੱਸਿਆਂ ਜਾਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ’ਤੇ ਬੇਝਿਜਕ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ