ਘੱਗਰ ਦਰਿਆ ਵਿੱਚ ਪਾਣੀ ਦਾ ਵਾਧਾ ਕੰਟਰੋਲ ਅਧੀਨ: ਡੀਸੀ ਕੋਮਲ ਮਿੱਤਲ

ਮੁਹਾਲੀ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ’ਤੇ ਕੜੀ ਨਿਗਰਾਨੀ, ਕੰਟਰੋਲ ਰੂਮ ਸਥਾਪਿਤ

ਨਬਜ਼-ਏ-ਪੰਜਾਬ, ਮੁਹਾਲੀ, 29 ਅਗਸਤ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬੀਤੀ ਰਾਤ ਕੈਚਮੈਂਟ ਏਰੀਆ ਵਿੱਚ ਭਾਰੀ ਮੀਂਹ ਪੈਣ ਕਾਰਨ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਨਾਲ ਅੱਜ ਸਵੇਰੇ ਲਗਪਗ 9 ਵਜੇ ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ 70,000 ਕਿਊਸਕ ਤੱਕ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਭਾਂਖਰਪੁਰ ਪੁਲ ’ਤੇ ਪਾਣੀ ਦਾ ਪੱਧਰ 10.5 ਫੁੱਟ ਹੋਣ ਕਾਰਨ ਪਾਣੀ ਵਧਣਾ ਹੋਣਾ ਸ਼ੁਰੂ ਹੋ ਗਿਆ ਸੀ, ਪਰ ਕੁਝ ਸਮੇਂ ਬਾਅਦ ਪੱਧਰ ਘਟਣਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਲਗਪਗ ਦੁਪਹਿਰ 12:30 ਵਜੇ ਪਾਣੀ ਦਾ ਵਹਾਅ ਘੱਟ ਕੇ 35,000 ਕਿਊਸਕ ਰਹਿ ਗਿਆ ਅਤੇ ਹੁਣ ਸਥਿਤੀ ਕੰਟਰੋਲ ਵਿੱਚ ਹੈ।
ਅੱਜ ਸਵੇਰੇ ਸਥਿਤੀ ਗੰਭੀਰ ਹੋਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਲਾਲੜੂ ਇਲਾਕੇ ਵਿੱਚ ਘੱਗਰ ਦੇ ਟਿਵਾਣਾ ਬੰਨ੍ਹ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਪਿੰਡ ਦੇ ਲੋਕਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੰਨ੍ਹ ਦੀ ਮਜ਼ਬੂਤੀ ਬਰਕਰਾਰ ਹੈ ਅਤੇ ਪ੍ਰਸ਼ਾਸਨਿਕ ਟੀਮਾਂ ਸਾਵਧਾਨ ਕੀਤੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਾਰੇ ਨਾਜ਼ੁਕ ਪੁਆਇੰਟਾਂ ’ਤੇ ਤਾਇਨਾਤ ਹਨ ਅਤੇ ਬਲਟਾਣਾ, ਭਾਂਖਰਪੁਰ, ਮੁਬਾਰਕਪੁਰ ਆਦਿ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਕੁਝ ਕਾਜਵੇਜ਼ ਉੱਤੇ ਪਾਣੀ ਆਉਣ ਕਾਰਨ ਆਵਾਜਾਈ ਨੂੰ ਅਸਥਾਈ ਤੌਰ ’ਤੇ ਬੰਦ ਕਰ ਟਰੈਫ਼ਿਕ ਨੂੰ ਡਾਇਵਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਨੇੜਲੇ ਡੇਰਾਬੱਸੀ ਸਬ ਡਵੀਜ਼ਨ ਦੇ ਦੇ ਕੰਢਿਆਂ ‘ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿੱਚ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਨੀ, ਆਲਮਗੀਰ, ਡੰਗਢੇਰਾ, ਮੁਬਾਰਿਕਪੁਰ, ਮੀਰਪੁਰ, ਬਾਕਰਪੁਰ ਆਦਿ ਸ਼ਾਮਿਲ ਹਨ।

ਡੀਸੀ ਕੋਮਲ ਮਿੱਤਲ ਨੇ ਅਪੀਲ ਕੀਤੀ ਕਿ ਜ਼ਿਲ੍ਹਾ ਮੁਹਾਲੀ ਦੇ ਲੋਕ ਘੱਗਰ ਅਤੇ ਸੁਖਨਾ ਨਾਲ ਸਬੰਧਤ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ। ਖ਼ਾਸ ਕਰਕੇ ਬੱਚਿਆਂ ਨੂੰ ਦਰਿਆ, ਕਾਜਵੇਅ ਜਾਂ ਪਾਣੀ ਨਾਲ ਭਰੇ ਖੇਤਰਾਂ ਨੇੜੇ ਜਾਣ ਤੋਂ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਭਾਵੇਂ ਪ੍ਰਸ਼ਾਸਨਿਕ ਟੀਮਾਂ ਪੂਰੀ ਤਰਾਂ ਸਮਰਪਿਤ ਅਤੇ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਪਰ ਫਿਰ ਵੀ ਜੇਕਰ ਕਿਸੇ ਨੂੰ ਕੋਈ ਖ਼ਤਰਾ ਮਹਿਸੂਸ ਹੋਵੇ ਤਾਂ ਤੁਰੰਤ ਡੀਸੀ ਦਫ਼ਤਰ ਦੇ ਕੰਟਰੋਲ ਰੂਮ: 0172-2219506, ਮੋਬਾਈਲ 76580-51209, ਉਪ ਮੰਡਲ ਖਰੜ 0160-2280222 ਅਤੇ ਉਪ ਮੰਡਲ ਡੇਰਾਬੱਸੀ ਦੇ ਕੰਟਰੋਲ ਰੂਮ ਤੇ ਫੋਨ ਕਰ ਕੇ ਸੂਚਿਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …