ਲੁੱਟ-ਖੋਹ: ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਕੁਰਾਲੀ ਪੁਲੀਸ ਨੂੰ ਨਹੀਂ ਮਿਲਿਆ ਸੁਰਾਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ 30 ਦਸੰਬਰ:
ਇੱਥੋਂ ਦੇ ਕੁਰਾਲੀ-ਸਿਸਵਾਂ ਸੜਕ ’ਤੇ ਸਥਿਤ ਇੱਕ ਫੈਕਟਰੀ ਮਾਲਕ ਤੋਂ ਫਾਰਚੂਨਰ ਗੱਡੀ ਅਤੇ ਤਿੰਨ ਲੱਖ ਰੁਪਏ ਨਗਦੀ ਖੋਹਣ ਦੇ ਮਾਮਲੇ ਵਿੱਚ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਸਥਾਨਕ ਪੁਲੀਸ ਨੂੰ ਲੁਟੇਰਿਆਂ ਦੇ ਖ਼ਿਲਾਫ਼ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਉਧਰ, ਲੁੱਟ-ਖੋਹ ਦੀ ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਕੁਰਾਲੀ ਦੇ ਐਸ.ਐਚ.ਓ ਜਗਦੀਸ਼ ਰਾਜ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਕਈ ਥਾਣਾ ਮੁਖੀਆਂ ਦੀ ਡਿਊਟੀ ਇਸ ਕੇਸ ਨੂੰ ਸੁਲਝਾਉਣ ਲਈ ਲਗਾਈ ਗਈ ਹੈ ਅਤੇ ਪੁਲੀਸ ਕੇਸ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਲੁਟੇਰੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਧਰ, ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਪੁਲੀਸ ਨੇ ਪੁੱਛ-ਗਿੱਛ ਲਈ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਿਲ੍ਹਾ ਸੀਆਈਏ ਸਟਾਫ਼ ਵੀ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਹੋਏ ਸ…