ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਪ੍ਰਾਜੈਕਟ ’ਤੇ 57 ਕਰੋੜ ਰੁਪਏ ਖਰਚ ਹੋਣਗੇ: ਕੁਲਵੰਤ ਸਿੰਘ

ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਉੱਚ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ

ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫੇਜ਼-10 ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਐਲ.ਆਈ.ਜੀ. ਅਤੇ ਐਮ.ਆਈ.ਜੀ. ਬਲਾਕ ਵਿੱਚ ਪੁਰਾਣੀਆਂ ਅਤੇ ਖਰਾਬ ਪਾਣੀ ਸਪਲਾਈ ਲਾਈਨਾਂ ਕਾਰਨ ਪਾਣੀ ਅਸ਼ੁੱਧ ਹੋਣ ਦੀ ਸਮੱਸਿਆ ਆ ਰਹੀ ਸੀ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀਆਂ ਲਾਈਨਾਂ ਨੂੰ ਬਦਲ ਕੇ 4 ਇੰਚ ਦੀਆਂ ਨਵੀਆਂ ਡੀਆਈ ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਸ ਪ੍ਰਾਜੈਕਟ ’ਤੇ ਲਗਪਗ 57 ਕਰੋੜ ਖਰਚ ਆਉਣ ਦਾ ਅਨੁਮਾਨ ਹੈ ਅਤੇ ਇਹ ਕੰਮ ਢਾਈ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਵਿੱਚ ਪਾਣੀ ਦੇ ਮਿਕਸ ਹੋਣ ਕਾਰਨ ਸਾਫ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਨਵੀਆਂ ਪਾਈਪਾਂ ਪਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਫੇਜ਼-10 ਵਿੱਚ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਆਉਣ ’ਤੇ ਸਬੰਧਤ ਵਿਭਾਗ ਵੱਲੋਂ ਤੁਰੰਤ ਠੀਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫੇਜ਼-10 ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ ਕਿਉਂਕਿ ਉਹ 1995 ਵਿੱਚ ਇੱਥੋਂ ਕੌਂਸਲਰ ਚੁਣੇ ਗਏ ਸਨ ਅਤੇ ਇਸ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ।

Load More Related Articles
Load More By Nabaz-e-Punjab
Load More In Development and Work

Check Also

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ…