Share on Facebook Share on Twitter Share on Google+ Share on Pinterest Share on Linkedin ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਪ੍ਰਾਜੈਕਟ ’ਤੇ 57 ਕਰੋੜ ਰੁਪਏ ਖਰਚ ਹੋਣਗੇ: ਕੁਲਵੰਤ ਸਿੰਘ ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਉੱਚ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫੇਜ਼-10 ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਐਲ.ਆਈ.ਜੀ. ਅਤੇ ਐਮ.ਆਈ.ਜੀ. ਬਲਾਕ ਵਿੱਚ ਪੁਰਾਣੀਆਂ ਅਤੇ ਖਰਾਬ ਪਾਣੀ ਸਪਲਾਈ ਲਾਈਨਾਂ ਕਾਰਨ ਪਾਣੀ ਅਸ਼ੁੱਧ ਹੋਣ ਦੀ ਸਮੱਸਿਆ ਆ ਰਹੀ ਸੀ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀਆਂ ਲਾਈਨਾਂ ਨੂੰ ਬਦਲ ਕੇ 4 ਇੰਚ ਦੀਆਂ ਨਵੀਆਂ ਡੀਆਈ ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਸ ਪ੍ਰਾਜੈਕਟ ’ਤੇ ਲਗਪਗ 57 ਕਰੋੜ ਖਰਚ ਆਉਣ ਦਾ ਅਨੁਮਾਨ ਹੈ ਅਤੇ ਇਹ ਕੰਮ ਢਾਈ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਵਿੱਚ ਪਾਣੀ ਦੇ ਮਿਕਸ ਹੋਣ ਕਾਰਨ ਸਾਫ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਨਵੀਆਂ ਪਾਈਪਾਂ ਪਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਫੇਜ਼-10 ਵਿੱਚ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਆਉਣ ’ਤੇ ਸਬੰਧਤ ਵਿਭਾਗ ਵੱਲੋਂ ਤੁਰੰਤ ਠੀਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫੇਜ਼-10 ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ ਕਿਉਂਕਿ ਉਹ 1995 ਵਿੱਚ ਇੱਥੋਂ ਕੌਂਸਲਰ ਚੁਣੇ ਗਏ ਸਨ ਅਤੇ ਇਸ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ