nabaz-e-punjab.com

ਪੇਂਡੂ ਸੰਘਰਸ਼ ਕਮੇਟੀ ਵੱਲੋਂ ਮਟੌਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਮਟੌਰ, ਕੁੰਭੜਾ, ਸੋਹਾਣਾ, ਮਦਨਪੁਰ, ਸ਼ਾਹੀਮਾਜਰਾ ਅਤੇ ਮੁਹਾਲੀ ’ਤੇ ਆਧਾਰਿਤ ਪੇਂਡੂ ਸੰਘਰਸ਼ ਕਮੇਟੀ ਵੱਲੋਂ ਅੱਜ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਪਿੰਡ ਮਟੌਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮਟੌਰ ਥਾਣੇ ਦੇ ਐਸਐਚਓ ਰਾਜੀਵ ਕੁਮਾਰ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡੱਟਣ ਦਾ ਹੋਕਾ ਦਿੱਤਾ ਅਤੇ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਤੁਰੰਤ ਪੁਲੀਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਬਾਰੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲੀਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਬੋਲਦਿਆਂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਰਕਾਰਾਂ ’ਤੇ ਨਿਰਭਰ ਨਹੀਂ ਹੋਣਾ ਚਾਹੀਦਾ ਸਗੋਂ ਖ਼ੁਦ ਵੀ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੁੰਦੀ ਹੈ। ਇਸ ਮੌਕੇ ਕਾਮਰੇਡ ਜਸਵੰਤ ਸਿੰਘ, ਕੇਸਰ ਸਿੰਘ, ਮੋਹਕਮ ਸਿੰਘ, ਸੂਬੇਦਾਰ ਸਰੂਪ ਸਿੰਘ, ਗਫ਼ੂਰ ਮੁਹੰਮਦ, ਗੁਰਮੇਲ ਸਿੰਘ, ਦਰਸ਼ਨ ਸਿੰਘ ਆਦਿ ਨੇ ਥਾਣਾ ਮੁਖੀ ਰਾਜੀਵ ਕੁਮਾਰ ਨੂੰ ਭਰੋਸਾ ਦਿੱਤਾ ਕਿ ਉਹ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…