Share on Facebook Share on Twitter Share on Google+ Share on Pinterest Share on Linkedin ਪੇਂਡੂ ਜਲ ਸਪਲਾਈ ਸਕੀਮਾਂ: ਨਿੱਜੀਕਰਨ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਐਸਡੀਓ ਨੇ ਯੂਨੀਅਨ ਆਗੂਆਂ ਸਮੇਤ 25 ਵਰਕਰਾਂ ’ਤੇ ਦਰਜ ਕਰਵਾਇਆ ਝੂਠਾ ਪਰਚਾ, ਵਰਕਰਾਂ ’ਚ ਰੋਸ ਸੋਮਵਾਰ ਨੂੰ ਹੋਣ ਵਾਲੇ ਅਰਥੀ ਫੂਕ ਮੁਜ਼ਾਰਿਆਂ ਵਿੱਚ ਵਿਭਾਗਾਂ ਦੇ ਠੇਕਾ ਮੁਲਾਜ਼ਮ ਹੋਣਗੇ ਸ਼ਾਮਲ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀ ਨੀਤੀ ਤੁਰੰਤ ਰੱਦ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 4 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਇਸ ਦਾ ਨਿੱਜੀਕਰਨ/ਪੰਚਾਇਤੀਕਰਨ ਨੀਤੀ ਦੇ ਵਿਰੋਧ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਚੱਲ ਰਹੇ ਸ਼ਾਂਤਮਈ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੁਨ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ, ਸ਼ੇਰ ਸਿੰਘ ਖੰਨਾ, ਸੁਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ’ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕੰਟਰੋਲ ਹੋਵੇਗਾ ਅਤੇ ਉਹ ਮਨਮਰਜ਼ੀ ਨਾਲ ਮਹਿੰਗੇ ਮੁੱਲ ਵਿੱਚ ਪਾਣੀ ਦੇਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖ਼ੁਦ ਕਰਨ ਤੋਂ ਭੱਜ ਰਹੀ ਹੈ। ਜਿਸਦੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ, ਜ਼ਿਲ੍ਹਾ ਪਠਾਨਕੋਟ ਵੱਲੋਂ ਪੇਂਡੂ ਲੋਕਾਂ ਦੇ ਸਹਿਯੋਗ ਨਾਲ ਲੋਕ ਅਤੇ ਵਰਕਰ ਵਿਰੋਧੀ ਸਿਸਟਮ ਖ਼ਿਲਾਫ਼ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਟੈਂਕੀਆਂ ’ਤੇ ਸਕਾਡਾ ਸਿਸਟਮ ਨਹੀਂ ਲੱਗਣ ਦਿੱਤਾ ਜਾ ਰਿਹਾ ਹੈ। ਪਠਾਨਕੋਟ ਦੀ ਸਬ ਡਵੀਜ਼ਨ ਤਾਰਾਗੜ੍ਹ ਦੇ ਐਸਡੀਓ ਵੱਲੋਂ ਯੂਨੀਅਨ ਆਗੂਆਂ ਸਮੇਤ 25 ਵਰਕਰਾਂ ’ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਜਿਸ ਕਾਰਨ ਠੇਕਾ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਧੱਕੇਸ਼ਾਹੀ ਦੇ ਵਿਰੋਧ ਵਿੱਚ ਭਲਕੇ 5 ਅਗਸਤ ਨੂੰ ਪੰਜਾਬ ਸਰਕਾਰ ਖ਼ਿਲਾਫ਼ ਡਵੀਜ਼ਨ ਅਤੇ ਸਬ ਡਵੀਜ਼ਨ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ