ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਵੱਲੋਂ ਖਰੜ ਹਲਕੇ ਦੇ ਵੋਟਰਾਂ ਦਾ ਧੰਨਵਾਦ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਫਰਵਰੀ:
ਖਰੜ ਵਿਧਾਨ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਚੋਣਾਂ ਉਪਰੰਤ ਅੱਜ ਹਲਕਾ ਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਦਾ ਕੰਮ ਨੇਪਰੇ ਚੜਿਆ ਹੈ। ਜਿਸ ਲਈ ਉਹ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਕੁਝ ਦਿਨਾਂ ਦੇ ਸਮੇਂ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਚੋਣ ਤੋਂ ਕੇਵਲ 18 ਦਿਨ ਪਹਿਲਾਂ ਹੀ ਹਲਕਾ ਖਰੜ ਤੋਂ ਟਿਕਟ ਦੇ ਕੇ ਚੋਣ ਲੜਾਉਣ ਦਾ ਫੈਸਲਾ ਕੀਤਾ ਸੀ ਪਰ ਹਲਕੇ ਦੇ ਲੋਕਾਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ-ਭਾਜਪਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਹੱਦ ਤੋਂ ਵੱਧ ਸਹਿਯੋਗ ਦਿੱਤਾ ਜਿਸ ਲਈ ਉਹ ਸਮੱੁਚੇ ਹਲਕਾ ਵਾਸੀਆਂ ਦੇ ਰਿਣੀ ਹਨ।
ਸ੍ਰੀ ਰਣਜੀਤ ਗਿੱਲ ਨੇ ਕਿਹਾ ਕਿ ਹਲਕੇ ਵਿਚ ਮਿਲੇ ਸਮਰਥਨ ਨੂੰ ਦੇਖਦਿਆਂ ਉਨ੍ਹਾਂ ਨੂੰ ਜਿੱਤ ਤੇ ਯਕੀਨ ਹੈ ਕਿਉਂਕਿ 72.92 ਲੋਕਾਂ ਨੇ ਮਤਦਾਨ ਕੀਤਾ ਜਿਸ ਤੋਂ ਸਾਫ ਹੈ ਕਿ ਲੋਕ ਅਕਾਲੀ-ਭਾਜਪਾ ਗਠਜੋੜ ਵੱਲੋਂ ਕੀਤੇ ਕੰਮਾਂ ਤੋਂ ਸੰਤੁਸਟ ਹਨ। ਉਨ੍ਹਾਂ ਹਲਕਾ ਵਾਸੀਆਂ ਨੂੰ ਆਉਣ ਵਾਲੇ ਸਮੇਂ ਵਿਚ ਦੁੱਖ-ਸੁੱਖ ਵਿਚ ਸ਼ਰੀਕ ਹੋਣ ਦਾ ਭਰੋਸਾ ਵੀ ਦਿੱਤਾ ਅਤੇ ਸੂਬੇ ਵਿਚ ਆਕਲੈ-ਭਾਜਪਾ ਗਠਜੋੜ ਦੀ ਸਰਕਾਰ ਬਣਨ ਉਪਰੰਤ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਜਿਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ।
ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬੀਬੀ ਕ੍ਰਿਸ਼ਨਾ ਦੇਵੀ ਧੀਮਾਨ, ਉੱਘੇ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਹਰਜਿੰਦਰ ਸਿੰਘ ਮੁੰਧੋਂ, ਪਾਲਇੰਦਰ ਸਿੰਘ ਬਾਠ, ਦਵਿੰਦਰ ਠਾਕੁਰ, ਗੌਰਵ ਗੁਪਤਾ ਵਿਸੁ, ਕੁਲਵੰਤ ਕੌਰ ਪਾਬਲਾ, ਗੁਰਚਰਨ ਸਿੰਘ ਰਾਣਾ, ਪਰਮਜੀਤ ਪੰਮੀ, ਲਖਵੀਰ ਲੱਕੀ, ਅਮ੍ਰਿਤਪਾਲ ਕੌਰ ਬਾਠ, ਸੁਰਿੰਦਰ ਕੌਰ ਪ੍ਰਧਾਨ ਮਹਿਲਾ ਅਕਾਲੀ ਦਲ ਕੁਰਾਲੀ, ਜੈ ਸਿੰਘ ਚੱਕਲਾਂ, ਗੁਰਮੇਲ ਸਿੰਘ ਪਾਬਲਾ, ਮੁਕੇਸ਼ ਰਾਣਾ, ਪ੍ਰਿੰਸ ਸ਼ਰਮਾ, ਹਰਿੰਦਰ ਸਿੰਘ ਘੜੂੰਆਂ, ਦਲਵਿੰਦਰ ਸਿੰਘ ਕਿਸ਼ਨਪੁਰਾ, ਬਲਵਿੰਦਰ ਸਿੰਘ ਕਾਕਾ, ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਤੇ ਪਾਰਟੀ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…