Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਨੇ ਸਮਰਥਕਾਂ ਨਾਲ ਪੋਲਿੰਗ ਬੂਥਾਂ ਦਾ ਕੀਤਾ ਦੌਰਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ: ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕੁਰਾਲੀ ਸਮੇਤ ਨੇੜਲੇ ਪਿੰਡਾਂ ਵਿੱਚ ਖ਼ੁਦ ਜਾਕੇ ਮਤਦਾਨ ਕੇਂਦਰਾਂ ਤੇ ਜਾ ਕੇ ਆਪਣੇ ਸਮਰਥਕਾਂ ਨਾਲ ਗਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕੁਰਾਲੀ ਦੇ ਸਾਰੇ ਬੂਥਾਂ ਅਤੇ ਖ਼ੁਦ ਜਾ ਕੇ ਵੋਟਰਾਂ ਨੂੰ ਸ਼ਾਂਤਮਈ ਢੰਗ ਨਾਲ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਦੀ ਜਿੱਤ ਯਕੀਨੀ ਹੈ ਤੇ ਉਹ ਵੀ ਖਰੜ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਉਨ੍ਹਾਂ ਨੂੰ ਭਾਰੀ ਸਮਰਥਨ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਪਿੰਡ ਮੁੰਧੋਂ ਸੰਗਤੀਆਂ, ਖੇੜਾ, ਖਿਜ਼ਰਾਬਾਦ, ਮਾਜਰੀ, ਮਾਜਰਾ, ਨਿਹੋਲਕਾ ਸਮੇਤ ਦਰਜਨਾਂ ਪਿੰਡ ਵਿਚ ਜਾ ਕੇ ਸਮਰਥਕਾਂ ਨਾਲ ਗਲਬਾਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ