Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼: ਆਪ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਖਰੜ ਤੋਂ ਆਪ ਦੇ ਉਮੀਦਵਾਰ ਕੰਵਰ ਸੰਧੂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ, ਚੋਣ ਅਧਿਕਾਰੀ ਨੇ ਕਾਰਵਾਈ ਤੋਂ ਪੱਲਾ ਝਾੜਿਆ ਚੋਣਾਂ ਵਿੱਚ ਹਾਰ ਦੇ ਡਰੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਤਾਕ ਵਿੱਚ: ਗੁਰਪ੍ਰੀਤ ਸਿੰਘ ਵੜੈਚ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਬੰਦ ਕਰਵਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਕਿਉਂਕਿ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਕਾਇਤ ਮਿਲਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਪ੍ਰਤੀ ਨਰਮ ਰਵੱਈਆ ਅਖ਼ਤਿਆਰ ਕਰ ਰਹੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਵੜੈਚ ਨੇ ਕਿਹਾ ਕਿ ਚੋਣ ਜ਼ਾਬਤੇ ਦੀਆਂ ਸ਼ਿਕਾਇਤਾਂ ਦਾਇਰ ਕਰਨਾ ਹਰ ਵਾਰ ਸੰਭਵ ਵੀ ਨਹੀਂ ਹੁੰਦਾ ਕਿਉਂਕਿ ਜ਼ਿਲ੍ਹਾ ਚੋਣ ਅਧਿਕਾਰੀਆਂ ਕੋਲ ਅਜਿਹੀਆਂ ਘਟਨਾਵਾਂ ਵਿਰੁੱਧ ਆਪਣੇ ਆਪ ਹੀ ਕਾਰਵਾਈ ਕਰਨ ਦੇ ਪੂਰੇ ਅਧਿਕਾਰ ਅਤੇ ਅਖ਼ਤਿਆਰ ਹਨ। ਇਹੀ ਨਹੀਂ ਮੀਡੀਆ ਵੱਲੋਂ ਅਜਿਹੀਆਂ ਘਟਨਾਵਾਂ ਬਾਰੇ ਰੋਜ਼ਾਨਾ ਰਿਪੋਰਟਾਂ ਲਗਾਤਾਰ ਨਸ਼ਰ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵੜੈਚ ਨੇ ਕਿਹਾ ਕਿ ਅਟਾਰੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਚੋਣ ਅਧਿਕਾਰੀਆਂ ਤੋਂ ਇਜਾਜ਼ਤ ਲਏ ਬਿਨਾਂ ਹੀ ਝਿੱਟੇ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਚੋਣ ਰੈਲੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਦਿੱਤੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਦੇ ਸਹਇਕ ਚੋਣ ਅਧਿਕਾਰੀ ਨੂੰ ਅਜਿਹੀ ਕਿਸੇ ਰੈਲੀ ਦੀ ਕੋਈ ਜਾਣਕਾਰੀ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਸ ਰੈਲੀ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਚਾਹ ਅਤੇ ਜਲੇਬੀਆਂ ਵੰਡੀਆਂ ਗਈਆਂ। ਅਖ਼ਬਾਰਾਂ ਨੇ ਅਜਿਹੀਆਂ ਰਿਪੋਰਟਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਕਿ ਉਨ੍ਹਾਂ ਕੋਲ ਇਸ ਰੈਲੀ ਦੀ ਵਿਡੀਓ ਰਿਕਾਰਡਿੰਗ ਵੀ ਹੈ, ਜਿਸ ਵਿੱਚ ਗੁਲਜ਼ਾਰ ਸਿੰਘ ਰਣੀਕੇ ਗੁਰੂ ਘਰ ਦੇ ਅੰਦਰ ਚੋਣ ਰੈਲੀ ਨੂੰ ਸੰਬੋਧਨ ਕਰਦੇ ਵਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਕਾਰਕੁੰਨਾਂ ਨੇ ਜੁੱਤੀਆਂ ਸਮੇਤ ਧਾਰਮਿਕ ਸਥਾਨ ਦੇ ਅੰਦਰ ਦਾਖ਼ਲ ਹੋ ਕੇ ਉਸ ਸਥਾਨ ਦੀ ਪਵਿੱਤਰਤਾ ਨੂੰ ਵੀ ਭੰਗ ਕੀਤਾ ਹੈ ਤੇ ਉਨ੍ਹਾਂ ਨੇ ਆਪਣੇ ਸਿਰ ਵੀ ਢਕੇ ਹੋਏ ਨਹੀਂ ਸਨ। ਸ੍ਰੀ ਵੜੈਚ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਵੀ ਰਚੀ ਹੈ ਅਤੇ ਇਨ੍ਹਾਂ ਦੋਵੇਂ ਪਾਰਟੀਆਂ ਦੇ ਕਾਰਕੁੰਨ ਖਰੜ ਵਿੱਚ ਕੁਝ ਅਜਿਹੇ ਵਾਹਨਾਂ ’ਚ ਬੈਠ ਕੇ ਸ਼ਰਾਬ ਅਤੇ ਧਨ ਵੰਡਦੇ ਪਾਏ ਗਏ, ਜਿਨ੍ਹਾਂ ਉੱਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਦੇ ਝੰਡੇ ਲਾਏ ਗਏ ਸਨ। ਇਸ ਸਬੰਧੀ ਆਪ ਦੇ ਉਮੀਦਵਾਰ ਕੰਵਰ ਸੰਧੂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਕੁਝ ਥਾਵਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਨੇ ਆਮ ਆਦਮੀ ਪਾਰਟੀ ਦੇ ਪੋਸਟਰ ਫਾੜੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਅਜਿਹੇ ਮਾਮਲਿਆਂ ਵਿੱਚ ਕੁਝ ਨਰਮ ਰਵੱਈਆ ਅਖ਼ਤਿਆਰ ਕਰ ਰਹੀ ਹੈ। ਉਧਰ, ਇਸ ਸਬੰਧੀ ਪੁਲੀਸ ਦਾ ਕਹਿਣਾ ਹੈ ਕਿ ਅਜਿਹੀਆਂ ਸ਼ਿਕਾਇਤਾਂ ਸੁਣਨ ਦਾ ਅਧਿਕਾਰ ਸਿਰਫ਼ ਰਿਟਰਨਿੰਗ ਅਫ਼ਸਰ ਕੋਲ ਹੈ ਪਰ ਚੋਣ ਅਧਿਕਾਰੀ ਨੇ ਸਿਆਸੀ ਦਬਾਅ ਕਾਰਨ ਬਣਦੀ ਕਾਰਵਾਈ ਕਰਨ ਤੋਂ ਪੱਲਾ ਝਾੜਦਿਆਂ ਇਹ ਜ਼ਿੰਮੇਵਾਰੀ ਪੁਲੀਸ ਦੇ ਮੋਢਿਆਂ ’ਤੇ ਸੁੱਟ ਦਿੱਤੀ ਹੈ। ਪੁਲੀਸ ਨੇ ਵੀ ਸ਼ਿਕਾਇਤ ਦੀ ਪੜਤਾਲ ਕਰਨ ਦੀ ਥਾਂ ਗੋਲ ਮੋਲ ਰਿਪੋਰਟ ਪੇਸ਼ ਕਰ ਦਿੱਤੀ ਹੈ। ਵੜੈਚ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪਾਰਟੀ ਦੇ ਰਾਸ਼ਟਰੀ ਆਗੂ ਸੰਜੇ ਸਿੰਘ ਦੇ ਨਾਂਅ ਉੱਤੇ ਸੋਸ਼ਲ ਮੀਡੀਆ ਵਿੱਚ ਜਿਹੜੀ ਜਾਅਲੀ ਚਿੱਠੀ ਫੈਲਾਈ ਜਾ ਰਹੀ ਹੈ, ਉਸ ਮਾਮਲੇ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਿੱਚ ਮੁਕੰਮਲ ਵਿਸ਼ਵਾਸ ਹੈ ਅਤੇ ਕਮਿਸ਼ਨ ਵੱਲੋਂ ਚੋਣਾਂ ਸਾਫ਼ ਸੁਥਰੇ ਢੰਗ ਨਾਲ ਕਰਵਾਏ ਜਾਣ ਸਬੰਧੀ ਕੀਤੇ ਇੰਤਜ਼ਾਮ ਤੋਂ ਪਾਰਟੀ ਪੂਰੀ ਤਰ੍ਹਾਂ ਸੰਤੁਸ਼ਟ ਹੈ, ਪਰ ਆਪਣੀ ਹਾਰ ਡਰੋਂ ਮੰਦੇਭਾਗੀ, ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਪੰਜਾਬ ਦੇ ਸ਼ਾਂਤੀ ਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਕਰ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ