Share on Facebook Share on Twitter Share on Google+ Share on Pinterest Share on Linkedin ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਵੱਲੋਂ ਕਾਂਗਰਸੀਆਂ ’ਤੇ ਵਿਰੋਧੀਆਂ ਨਾਲ ਧੱਕਾ ਕਰਨ ਦਾ ਦੋਸ਼ ਵਿਧਾਇਕ ਸ਼ਰਮਾ ਅੱਜ ਅਕਾਲੀ ਭਾਜਪਾ ਕੌਂਸਲਰਾਂ ਨੂੰ ਨਾਲ ਲੈ ਕੇ ਪੁਲੀਸ ਮੁਖੀ ਨੂੰ ਮਿਲੇ, ਲਿਖਤੀ ਸ਼ਿਕਾਇਤ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ: ਅਕਾਲੀ ਦਲ ਦੇ ਵਿਧਾਇਕ ਐਨ.ਕੇ. ਸ਼ਰਮਾ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਦੇ ਅਕਾਲੀ ਭਾਜਪਾ ਮਿਉੱਸਪਲ ਕੌਂਸਲਰਾਂ ਨੂੰ ਨਾਲ ਲੈ ਕੇ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕਾਂਗਰਸ ਵਲੋੱ ਬਦਲੇ ਦੀ ਭਾਵਨਾ ਨਾਲ ਅਕਾਲੀ ਭਾਜਪਾ ਆਗੂਆਂ ਦੇ ਖ਼ਿਲਾਫ਼ ਦਰਜ ਕਰਵਾਏ ਜਾ ਰਹੇ ਝੂਠੇ ਪਰਚਿਆਂ ਨੂੰ ਰੋਕਿਆ ਜਾਵੇ। ਇਸ ਮੌਕੇ ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਡੇਰਾਬਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਅਕਾਲੀ ਭਾਜਪਾ ਆਗੂਆਂ ਉਪਰ ਨਜਾਇਜ ਪਰਚੇ ਦਾਖ਼ਲ ਹੋ ਰਹੇ ਹਨ, ਪੁਲੀਸ ਕਾਂਗਰਸੀ ਆਗੂਆਂ ਦੇ ਦਬਾਓ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਦੇ ਸਮਰਥਕਾਂ ਉਪਰ ਚੁਣ ਚੁਣ ਕੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਲਾਲੜੂ ਦੇ ਐਮ.ਸੀ. ਪਵਨ ਕੁਮਾਰ ਉਪਰ 107/51ਦਾ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੀ ਦਿਆਲ ਸਿੰਘ ਐਮ ਸੀ ਜੀਰਕਪੁਰ ਉਪਰ ਵੀ ਮਾਮਲਾ ਦਰਜ ਕੀਤਾ ਜਾ ਚੁਕਿਆ ਹੈ। ਉਹਨਾਂ ਕਿਹਾ ਕਿ ਐਮ ਸੀ ਪਰਮਿੰਦਰ ਨੂੰ ਤਾਂ ਹਰ ਤੀਜੇ ਦਿਨ ਹੀ ਪੁਲੀਸ ਥਾਣੇ ਬੁਲਾ ਲੈਂਦੀ ਹੈ। ਉਹਨਾਂ ਕਿਹਾ ਕਿ ਇਕ ਉਦਯੋਗਪਤੀ ਦਾ ਇਕ ਫੈਕਟਰੀ ਵਿਚੋੱ ਦੂਜੀ ਫੈਕਟਰੀ ਜਾ ਰਿਹਾ ਟੈਂਕਰ ਪੁਲੀਸ ਨੇ ਕਾਬੂ ਕਰ ਲਿਆ ਅਤੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਕਾਲੀ ਕੌਂਸਲਰ ਲੱਕੀ ਦਾ ਨਾਮ ਵੀ ਸ਼ਾਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਡੇਰਾਬਸੀ ਹਲਕੇ ਤੋਂ ਹਾਰਿਆ ਹੋਇਆ ਕਾਂਗਰਸੀ ਉਮੀਦਵਾਰ ਨਿੱਜੀ ਕਿੜਾਂ ਕੱਢਣ ਲਈ ਪੁਲੀਸ ਰਾਹੀਂ ਅਕਾਲੀ ਭਾਜਪਾ ਆਗੂਆਂ ਨੂੰ ਪ੍ਰੇਸਾਨ ਕਰ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਾਂਗਰਸ ਦੀ ਸਹਿ ਉਪਰ ਪੁਲੀਸ ਵਲੋੱ ਅਕਾਲੀ ਭਾਜਪਾ ਆਗੂਆਂ ਨੂੰ ਤੰਗ ਕਰਨਾ ਬੰਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਕ੍ਰਿਸ਼ਨਪਾਲ ਸ਼ਰਮ, ਡੇਰਾਬੱਸੀ ਨਗਰ ਕੌਂਸਲਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੈਣੀ, ਵਕੀਲ ਮੁਕੇਸ਼ ਗਾਂਧੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਰੰਗੀ, ਯੂਥ ਆਗੂ ਤੇ ਕੌਂਸਲਰ ਜਸਪ੍ਰੀਤ ਸਿੰਘ ਲੱਕੀ, ਨਰੇਸ਼ ਉਪਨੇਜਾ, ਵਿਪਨ ਥੰਮਨ, ਸ਼ਿਵ ਕੁਮਾਰ ਟੋਨੀ, ਹਰੀ ਓਮ ਧੀਮਾਨ, ਹਰਵਿੰਦਰ ਸਿੰਘ ਪਿੰਕਾ, ਦਵਿੰਦਰ ਸਿੰਘ, ਟੋਨੀ ਰਾਣਾ, ਰਵਿੰਦਰ ਬੱਤਰਾ ਅਤੇ ਲਵਕੇਸ਼ ਮੁਖੇਜਾ ਸਮੇਤ ਹੋਰ ਹਾਜ਼ਰ ਸਨ। (ਬਾਕਸ ਆਈਟਮ) ਪੁਲੀਸ ਮੁਖੀ ਵੱਲੋਂ ਡੀਐਸਪੀ (ਡੀ) ਨੂੰ ਉਕਤ ਮਾਮਲਿਆਂ ਦੀ ਨਿਰਪੱਖ ਜਾਂਚ ਦੇ ਹੁਕਮ ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਵਿਰੋਧੀ ਧਿਰ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੁਲੀਸ ਕਿਸੇ ਵੀ ਵਿਅਕਤੀ ਨੂੰ ਵੀ ਨਾਜਾਇਜ਼ ਤੰਗ ਨਹੀਂ ਕਰੇਗੀ। ਉਨ੍ਹਾਂ ਸਾਫ਼ ਕਿਹਾ ਕਿ ਪੁਲੀਸ ਕਿਸੇ ਰਾਜਸੀ ਆਗੂ ਦੇ ਦਬਾਅ ਹੇਠ ਕੰਮ ਨਹੀਂ ਕਰ ਰਹੀ ਹੈ। ਐਸਐਸਪੀ ਨੇ ਉਕਤ ਸਾਰੇ ਮਾਮਲਿਆਂ ਦੀ ਜਾਂਚ ਦੇ ਆਦੇਸ਼ ਜਾਰੀ ਕਰਕੇ ਮੁਹਾਲੀ ਦੇ ਡੀਐਸਪੀ (ਡੀ) ਨੂੰ ਨਿਰਪੱਖ ਜਾਂਚ ਕਰਕੇ ਜਲਦੀ ਪੜਤਾਲੀਆਂ ਰਿਪੋਰਟ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਨਾਲ ਵਧੀਕੀ ਨਹੀਂ ਕਰੇਗੀ ਪਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਵੀ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ