ਅਕਾਲੀ ਦਲ ਨੂੰ ਹੇਠਲੇ ਪੱਧਰ ਤੋੱ ਮਜਬੂਤ ਕੀਤਾ ਜਾਵੇਗਾ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਅੱਜ ਸ੍ਰੋਮਣੀ ਅਕਾਲੀ ਦਲ ਦੀ ਇੱਕ ਮੀਟਿੰਗ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ੍ਰ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਪੁਰਾਣੀਆਂ ਗੱਲਾਂ ਭੁੱਲ ਕੇ ਜਥੇਬੰਦੀ ਨੂੰ ਨਵੇੱ ਸਿਰੇ ਤੋੱ ਮਜਬੂਤ ਕਰਨਾ ਚਾਹੀਦਾ ਹੈ। ਅਕਾਲੀ ਆਗੂਆਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਪੰਚਾਂ, ਸਰਪੰਚਾਂ ਤੇ ਹੋਰ ਚੋਣਾਂ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ ਤਾਂ ਕਿ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਹਰ ਪਿੰਡ ਅਤੇ ਵਾਰਡ ਪੱਧਰ ਉਪਰ ਹੀ 10-10 ਵਿਅਕਤੀਆਂ ਦੀਆਂ ਕਮੇਟੀਆਂ ਬਨਾਈਆਂ ਜਾਣਗੀਆਂ ਅਤੇ ਪਾਰਟੀ ਨੂੰ ਹੇਠਲੇ ਪੱਧਰ ਤੋੱ ਲੈ ਕੇ ਉਪਰਲੇ ਪੱਧਰ ਤੱਕ ਮਜਬੂਤ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਨੇ ਵੀ ਪਾਰਟੀ ਨੂੰ ਹੋਰ ਮਜਬੂਤ ਕਰਨ ਸਬੰਧੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਕੁੰਭੜਾ, ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋੱ, ਅਕਾਲੀ ਦਲ ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸ੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਸੁਖਦੇਵ ਸਿੰਘ ਪਟਵਾਰੀ, ਬੀਬੀ ਕਸ਼ਮੀਰ ਕੌਰ, ਬੀਬੀ ਸਤਵੰਤ ਕੌਰ ਜੌਹਲ, ਪ੍ਰੇਮ ਸਿੰਘ ਝਿਉਰਹੇੜੀ, ਪਰਮਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ, ਸਤਿੰਦਰ ਸਿੰਘ ਗਿੱਲ ਤੇ ਹੋਰ ਅਕਾਲੀ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…