Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਫ਼ਰ-ਏ-ਸ਼ਹਾਦਤ ਸਮਾਗਮ ਸ਼ਰਧਾ ਨਾਲ ਮਨਾਇਆ ਸੋਹਾਣਾ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ 29 ਦਸੰਬਰ ਨੂੰ ਸਜਾਇਆ ਨਗਰ ਕੀਰਤਨ ਨਬਜ਼-ਏ-ਪੰਜਾਬ, ਮੁਹਾਲੀ, 27 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ, ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਸਮੇਤ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਸਫ਼ਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਸੇਵਕ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਚਾਰ ਸਾਹਿਬਜ਼ਾਦਿਆਂ ਵੱਲੋਂ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਅਮਨਦੀਪ ਸਿੰਘ ਲੁਧਿਆਣਾ ਨੇ ਆਪਣੇ ਪ੍ਰਵਚਨਾਂ ਰਾਹੀ ਮੁਗਲ ਹਕੂਮਤ ਸਮੇਂ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਬੰਦ ਬੰਦ ਕੱਟਣ, ਖੋਪਰੀ ਉਤਰਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਦੱਸਿਆ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਗੁਰਦੀਪ ਸਿੰਘ ਅਬੋਹਰ ਵਾਲੇ, ਹਰਜੱਸ ਕੀਰਤਨੀ ਜਥਾ, ਭਾਈ ਧਰਮ ਸਿੰਘ ਮਾਹੀ, ਅਕਾਲ ਕਵੀਸ਼ਰੀ ਜਥਾ, ਬੀਬੀ ਉੱਤਮਜੀਤ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 29 ਦਸੰਬਰ ਨੂੰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ