ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਧਰਮ ਦੀ ਆਜ਼ਾਦੀ ਖ਼ਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਤੇ ਲਾਸਾਨੀ ਸ਼ਹਾਦਤ ਦੇ ਪੂਰੇ ਪ੍ਰਸੰਗ ਤੋਂ ਜਾਣੂ ਕਰਵਾਇਆ। ਭਾਈ ਅਮਰਜੀਤ ਖ਼ਾਲਸਾ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਭਾਈ ਅੰਮ੍ਰਿਤ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਪ੍ਰਬੰਧਕ ਨੇ ਕਿਹਾ ਕਿ ਮੁਹਾਲੀ, ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ’ਤੇ ਵਸਾਇਆ ਗਿਆ ਹੈ। ਲਿਹਾਜ਼ਾ ਹਰੇਕ ਪ੍ਰਾਣੀ ਨੂੰ ਚਾਹੀਦਾ ਹੈ ਕਿ ਮੁਹਾਲੀ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਪੜਿਆ, ਲਿਖਿਆ ਅਤੇ ਉਚਾਰਿਆ ਜਾਵੇ ਅਤੇ ਹੋਰਨਾਂ ਨੂੰ ਅਜਿਹਾ ਕਰਨ ਲਈ ਪ੍ਰੇਰਿਆ ਜਾਵੇ। ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਇਸ ਸਬੰਧੀ ਥੋੜ੍ਹੀ ਸਖ਼ਤੀ ਵਰਤੀ ਜਾਵੇ ਅਤੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਨੂੰ ਪੱਤਰ ਜਾਰੀ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…