nabaz-e-punjab.com

ਨਿਜ਼ਾਮੂਦੀਨ ਜਮਾਤ ਵਿੱਚ ਜਾਣ ਵਾਲੇ ਦਰਜਨ ਮੁਸਲਿਮ ਵਿਅਕਤੀਆਂ ਦੇ ਸੈਂਪਲ ਲਏ

ਚਾਰ ਮੁਸਲਿਮ ਵਿਅਕਤੀਆਂ ਦੀ ਜਾਂਚ ਰਿਪੋਰਟ ਨੈਗੇਟਿਵ: ਸ੍ਰੀਮਤੀ ਆਸ਼ਿਕਾ ਜੈਨ

ਮੌਲੀ ਬੈਦਵਾਨ ਪੀਜੀ ’ਚ ਰਹਿੰਦੇ ਦੋ ਕਸ਼ਮੀਰੀ ਨੌਜਵਾਨ ਹਿਰਾਸਤ ’ਚ ਲਏ, ਕਈ ਲੋਕਾਂ ਨੂੰ ਇਕਾਂਤਵਾਸ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਸਿਹਤ ਵਿਭਾਗ ਅਤੇ ਮੁਹਾਲੀ ਪ੍ਰਸ਼ਾਸਨ ਨੇ ਵੱਖ ਵੱਖ ਪਿੰਡਾਂ ਤੋਂ ਨਿਜ਼ਾਮੂਦੀਨ ਵਿੱਚ ਤਬਲੀਗੀ ਜਮਾਤ ਵਿੱਚ ਸ਼ਾਮਲ ਹੋਣ ਗਏ ਕਰੀਬ ਦਰਜਨ ਭਰ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ਸਾਰੇ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਜਦੋਂਕਿ ਮੁਸਲਿਮ ਭਾਈਚਾਰੇ ਨਾਲ ਸਬੰਧਤ ਇਨ੍ਹਾਂ ਵਿਅਕਤੀਆਂ ਨੂੰ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਰਕਾਰੀ ਹਸਪਤਾਲ ਢਕੌਲੀ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜਿਨ੍ਹਾਂ ਚਾਰ ਮੁਸਲਿਮ ਵਿਅਕਤੀਆਂ ਦੇ ਸੈਂਪਲ ਲੈਣ ਤੋਂ ਬਾਅਦ ਉਨ੍ਹਾਂ ਨੂੰ ਢਕੌਲੀ ਹਸਪਤਾਲ ਵਿੱਚ ਆਈਸੋਲੇਟ ਕਰਕੇ ਰੱਖਿਆ ਗਿਆ ਸੀ, ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਹਾ ਕਿ ਕਰੋਨਾਵਾਇਰਸ ਅਤੇ ਜਮਾਤ ਘਟਨਾ ਨੂੰ ਲੈ ਕੇ ਦਹਿਸ਼ਤ ਵਿੱਚ ਨਾ ਆਉਣ। ਮੁਹਾਲੀ ਪ੍ਰਸ਼ਾਸਨ ਵੱਲੋਂ ਹਰ ਪਹਿਲੂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਉਹ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣ।
ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਅੱਜ ਦਰਜਨ ਭਰ ਮੁਸਲਿਮ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਅਤੇ ਸਬੰਧਤ ਵਿਅਕਤੀਆਂ ਨੂੰ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਰਕਾਰੀ ਹਸਪਤਾਲ ਢਕੌਲੀ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਉਧਰ, ਪੁਲੀਸ ਦੀ ਇਕ ਟੁਕੜੀ ਨੇ ਇੱਥੋਂ ਦੇ ਸੈਕਟਰ-80 ਸਥਿਤ ਪਿੰਡ ਮੌਲੀ ਬੈਦਵਾਨ ਵਿੱਚ ਪੀਜੀ ਵਿੱਚ ਰਹਿੰਦੇ ਦੋ ਕਮਸ਼ੀਰੀ ਨੌਜਵਾਨਾਂ ਨੂੰ ਰਿਹਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਿਛਲੇ ਦਿਨੀਂ ਦਿੱਲੀ ਗਏ ਸੀ। ਪਿੰਡ ਕੁੰਭੜਾ ’ਚੋਂ ਚਾਰ ਵਿਅਕਤੀਆਂ ਦੇ ਜਮਾਤ ਵਿੱਚ ਸ਼ਾਮਲ ਹੋਣ ਬਾਰੇ ਪਤਾ ਲੱਗਾ ਹੈ। ਪਿੰਡ ਰਾਏਪੁਰ ਕਲਾਂ ’ਚੋਂ ਇਕ ਮੁਸਲਿਮ ਵਿਅਕਤੀ ਬਾਰੇ ਸੋਸ਼ਲ ਮੀਡੀਆ ’ਤੇ ਮੈਸੇਜ ਵਾਇਰਲ ਹੋਇਆ ਹੈ। ਇੱਥੋਂ ਦੇ ਫੇਜ਼-7 ’ਚੋਂ ਵੀ ਅੱਜ ਦੋ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਦੋਂਕਿ ਪਿੰਡ ਨਜ਼ਦੀਕੀ ਸਨੇਟਾ ਅਤੇ ਗੁਡਾਣਾ ਦੇ ਕਈ ਮੁਸਲਿਮ ਵਿਅਕਤੀਆਂ ਨੂੰ ਆਈਸੋਲੇਟ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Food and health

Check Also

Punjab Govt Food Programme to provide wheat, sugar, oil & salt to 40 lakh families

Punjab Govt Food Programme to provide wheat, sugar, oil & salt to 40 lakh families Tr…