Nabaz-e-punjab.com

ਮੁਹਾਲੀ ਵਿੱਚ ਹੁਣ ਤੱਕ 901 ਸੈਂਪਲਾਂ ਦੀ ਕੀਤੀ ਜਾਂਚ, 820 ਦੀ ਰਿਪੋਰਟ ਨੈਗੇਟਿਵ, 25 ਰਿਪੋਰਟਾਂ ਪੈਡਿੰਗ: ਡੀਸੀ

640 ਵਿਅਕਤੀ ਹਾਊਸ ਆਈਸੋਲੇਟ, 1874 ਲੋਕਾਂ ਦੀ ਕੁਆਰੰਟੀਨ ਮਿਆਦ ਮੁਕੰਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਦੇ ਮਾਮਲੇ ਸਬੰਧੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪਿਛਲੇ ਕੁਝ ਦਿਨਾਂ ਤੋਂ ਕੋਈ ਨਵਾਂ ਪਾਜ਼ੇਟਿਵ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਅੱਜ ਦੇਰ ਸ਼ਾਮ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾਵਾਇਰਸ ਦੀ ਇਸ ਮਹਾਮਾਰੀ ਸਬੰਧੀ ਵਿਆਪਕ ਸੰਪਰਕ ਟਰੇਸਿੰਗ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਉਸੇ ਰਫ਼ਤਾਰ ਨਾਲ ਜਾਰੀ ਰਹੇਗੀ ਕਿਉਂਕਿ ਸਹੀ ਸਮੇਂ ਦਾ ਮੁਲਾਂਕਣ ਕਰਨ ਲਈ ਸਮੱਸਿਆ ਦੇ ਸਰੋਤ ਦੀ ਪਛਾਣ ਕਰਨਾ ਬਹੁਤ ਮਹੱਤਵਪੂਰਨ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਹਿੱਸਿਆਂ ’ਚੋਂ ਹੁਣ ਤੱਕ ਕੁਲ 901 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ’ਚੋਂ 820 ਨੈਗੇਟਿਵ ਪਾਏ ਗਏ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 56 ਹੈ। ਜਦੋਂਕਿ ਕਰੀਬ 25 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਵਿੱਚ ਕੋਈ ਨਵਾਂ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਸਮੁੱਚੇ ਜ਼ਿਲ੍ਹੇ ਅੰਦਰ 640 ਵਿਅਕਤੀਆਂ ਨੂੰ ਹਾਊਸ ਆਈਸੋਲੇਟ ਅਧੀਨ ਰੱਖਿਆ ਗਿਆ ਹੈ ਜਦੋਂਕਿ 1874 ਵਿਅਕਤੀ ਕੁਆਰੰਟੀਨ ਮਿਆਦ ਤੋਂ ਸਫ਼ਲਤਾਪੂਰਵਕ ਪੂਰੀ ਕਰ ਚੁੱਕੇ ਹਨ।
ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ 6 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਜਿਹੜੇ ਮਰੀਜ਼ ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਵੀ ਫਿਲਹਾਲ ਬਿਲਕੁਲ ਠੀਕ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…