ਸਰਬੱਤ ਦਾ ਭਲਾ ਟਰੱਸਟ ਨੇ ਗਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆਂ

ਛੇ ਮਹੀਨੇ ਤੱਕ ਨਿਰੰਤਰ ਜਾਰੀ ਰਹੇਗਾ ਰਾਸ਼ਨ ਵੰਡਣ ਦੀ ਮੁਹਿੰਮ: ਕਮਲਜੀਤ ਰੂਬੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਟਰੱਸਟੀ ਡਾ. ਐਸਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਲਾਕਡਾਊਨ ਕਾਰਨ ਆਰਥਿਕਤਾ ਦੀ ਦੋਹਰੀ ਮਾਰ ਝੱਲ ਰਹੇ ਗਰੀਬ ਲੋਕਾਂ ਤੱਕ ਰਾਸ਼ਨ ਵੰਡਣ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਅੱਜ ਮੁਹਾਲੀ ਵਿੱਚ ਗਰੀਬ ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕੀਤਾ ਜਾ ਗਿਆ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਲੋੜਵੰਦਾਂ ਨੂੰ ਹਰ ਮਹੀਨੇ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਇਹ ਮੁਹਿੰਮ ਛੇ ਮਹੀਨੇ ਤੱਕ ਨਿਰੰਤਰ ਜਾਰੀ ਰਹੇਗੀ।
ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਪ੍ਰੋ. ਤੇਜਿੰਦਰ ਸਿੰਘ ਬਰਾੜ ਅਤੇ ਪ੍ਰੈੱਸ ਸਕੱਤਰ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ ਪੁਲੀਸ ਪ੍ਰਸ਼ਾਸਨਿਕ ਅਤੇ ਸਿਹਤ ਮੁਲਾਜ਼ਮਾਂ ਨੂੰ 500 ਤੋਂ ਵੱਧ ਪੀਪੀਈ ਕਿੱਟਾਂ, ਐਨ-95 ਮਾਸਕ ਵੰਡੇ ਗਏ ਹਨ। ਸਿਹਤ ਵਿਭਾਗ ਲਈ ਪੀਪੀਈ ਕਿੱਟਾਂ ਡਾ. ਕੁਲਦੀਪ ਸਿੰਘ ਅਤੇ ਮੁਹਾਲੀ ਪੁਲੀਸ ਲਈ ਪੀਪੀਈ ਕਿੱਟਾਂ ਤੇ ਹੋਰ ਸਾਮਾਨ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਫੇਜ਼-9 ਵਿੱਚ ਰਾਸ਼ਨ ਨੂੰ ਸਟੋਰ ਕਰਕੇ ਰੱਖਿਆ ਗਿਆ ਹੈ ਅਤੇ ਉੱਥੇ ਸਫ਼ਾਈ ਅਤੇ ਸੈਨੇਟਾਈਜ਼ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਤੋਂ ਪਹਿਲਾਂ ਪੂਰੇ ਸਮਾਨ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ। ਇਸ ਮੌਕੇ ਟਰੱਸਟ ਦੇ ਕੈਸ਼ੀਅਰ ਹਰਦੀਪਕ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…