Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਡੀਐਸਪੀ ਬਣੇ ਸਤਨਾਮ ਸਿੰਘ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ: ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੈਬਰਾਂ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆਂ ਅਤੇ ਹੱਲ ਕਰਾਉਣ ਦਾ ਵਿਸ਼ਵਾਸ ਦੁਆਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜਮ ਆਪਣੀ ਨੌਕਰੀ ਦੌਰਾਨ ਤਰੱਕੀ ਦੀ ਉਡੀਕ ਕਰਦੇ ਰਹਿੰਦੇ ਹਨ ਅਤੇ ਕਈ ਅਜਿਹੇ ਵੀ ਹੁੰਦੇ ਹਨ। ਜਿਨ੍ਹਾਂ ਨੂੰ ਸਮੇਂ ਤੇ ਤਰੱਕੀ ਨਾ ਮਿਲਣ ਕਾਰਨ ਉਹ ਹੇਠਲੇ ਅਹੁਦੇ ’ਤੇ ਹੀ ਰਿਟਾਇਰ ਹੋ ਜਾਂਦੇ ਹਨ। ਪੰਜਾਬ ਪੁਲੀਸ ਦੇ ਰਿਟਾਇਰ ਇੰਸਪੈਕਟਰ ਸਤਨਾਮ ਸਿੰਘ ਨਾਲ ਵੀ ਅਜਿਹਾ ਹੀ ਹੋਇਆ ਅਤੇ ਉਹ ਡੀਐਸਪੀ ਦੀ ਤਰੱਕੀ ਮਿਲੇ ਬਿਨਾਂ ਹੀ ਰਿਟਾਇਰ ਹੋ ਗਏ ਪਰ ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਤਰੱਕੀ ਦੇ ਕੇ ਡੀਐਸਪੀ ਬਣਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਡੀਐਸਪੀ ਦੇ ਅਹੁਦੇ ਦੇ ਲਾਭ ਮਿਲਣਗੇ। ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਤਰੱਕੀ ਮਿਲਣ ਤੇ ਅੱਜ ਸੰਸਥਾ ਦੀ ਮੀਟਿੰਗ ਦੌਰਾਨ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਹਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲ੍ਹਾ ਕਾਰਜਕਾਰਨੀ ਦਾ ਗਠਨ ਵੀ ਕੀਤਾ ਗਿਆ ਜਿਸ ਦੌਰਾਨ ਸੇਵਾਮੁਕਤ ਇੰਸ ਹਰਭਿੰਦਰ ਕੁਮਾਰ ਨੂੰ ਮੀਤ ਪ੍ਰਧਾਨ ਹਲਕਾ ਮੁਹਾਲੀ ਅਤੇ ਕੈਸ਼ੀਅਰ, ਸੇਵਾਮੁਕਤ ਇੰਸ਼ ਸਤਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਹਲਕਾ ਮੁਲਾਂਪੁਰ, ਸੇਵਾਮੁਕਤ ਥਾਣੇਦਾਰ ਮਹਿੰਦਰ ਸਿੰਘ ਭਾਖਰਪੁਰ ਨੂੰ ਮੀਤ ਪ੍ਰਧਾਨ ਹਲਕਾ ਡੇਰਾਬਸੀ, ਸੇਵਾਮੁਕਤ ਥਾਣੇਦਾਰ ਰਮੇਸ਼ ਕੁਮਾਰ ਨੂੰ ਮੀਤ ਪ੍ਰਧਾਨ ਹਲਕਾ ਕੁਰਾਲੀ, ਸੇਵਾਮੁਕਤ ਇੰਸਪੈਕਟਰ ਬਲਵੀਰ ਸਿੰਘ ਨੂੰ ਸੈਕਟਰੀ ਕਮ ਦਫ਼ਤਰ ਇੰਚਾਰਜ਼, ਸੇਵਾਮੁਕਤ ਥਾਣੇਦਾਰ ਰਘਬੀਰ ਸਿੰਘ ਅਤੇ ਸੇਵਾਮੁਕਤ ਥਾਣੇਦਾਰ ਸਮਸ਼ੇਰ ਸਿੰਘ ਨੂੰ ਸਕੱਤਰ 2 ਅਤੇ ਸੇਵਾਮੁਕਤ ਥਾਣੇਦਾਰ ਗਿਆਨ ਸਿੰਘ, ਸੇਵਾਮੁਕਤ ਥਾਣੇਦਾਰ ਕਸ਼ਮੀਰ ਸਿੰਘ, ਸੇਵਾਮੁਕਤ ਥਾਣੇਦਾਰ ਅਸ਼ੋਕ ਕੁਮਾਰ ਅਤੇ ਸੇਵਾਮੁਕਤ ਥਾਣੇਦਾਰ ਈਸ਼ਰ ਸਿੰਘ, ਸੇਵਾਮੁਕਤ ਥਾਣੇਦਾਰ ਜਸਵੰਤ ਸਿੰਘ ਅਤੇ ਸੇਵਾਮੁਕਤ ਥਾਣੇਦਾਰ ਹਰਚੰਦ ਸਿੰਘ ਨੂੰ ਐਗਜੈਕਟਿਵ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੀਟਿੰਗ ਉਪਰੰਤ ਇੱਕ ਨਿੱਜੀ ਰਿਜ਼ੋਰਟ ਵਿੱਚ ਨਵੇਂ ਸਾਲ ਸਬੰਧੀ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਜਿਸ ਦੌਰਾਨ ਦੌਰਾਨ ਗੀਤਕਾਰ ਰੋਮੀ ਘੜਾਮੇ ਵਾਲਾ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਦੇ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੇਵਾਮੁਕਤ ਡੀਐਸਪੀ ਸੋਹਣ ਲਾਲ ਵੀ ਸ਼ਾਮਲ ਹੋਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ