ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਮ੍ਰਿਤਕ ਸਰੀਰ

ਨਬਜ਼-ਏ-ਪੰਜਾਬ, ਅੰਮ੍ਰਿਤਸਰ, 13 ਜੁਲਾਈ:
ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠੇ ਕੀਤੇ ਬਿਨਾਂ ਆਪਣੀ ਨੇਕ ਕਮਾਈ ’ਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਦੇ ਸਮਰਾਲਾ ਨਾਲ ਸਬੰਧਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਪਹੁੰਚਿਆ।
ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸਤਨਾਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲਗਪਗ ਪਿਛਲੇ 11 ਸਾਲਾਂ ਤੋਂ ਦੁਬਈ ਵਿੱਚ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਪਰਿਵਾਰ ਦੇ ਦੱਸਣ ਮੁਤਾਬਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਥੱਲੇ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਇਸ ਮੰਦਭਾਗੀ ਘਟਨਾ ਉਪਰੰਤ ਪੀੜ੍ਹਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮ੍ਰਿਤਕ ਸਰੀਰ ਭਾਰਤ ਲਿਆਉਣ ਦੀ ਗੁਹਾਰ ਲਗਾਈ ਗਈ ਸੀ। ਜਿਸ ’ਤੇ ਉਨ੍ਹਾਂ ਆਪਣੀ ਟੀਮ ਰਾਹੀਂ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣ ਵਿੱਚ ਮਦਦ ਕਰਕੇ ਜਿੱਥੇ ਸਤਨਾਮ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਗਿਆ, ਉੱਥੇ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ਵਿੱਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ੀਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਪੁੱਜਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਦਾ ਮ੍ਰਿਤਕ ਸਰੀਰ ਭੇਜਣ ਤੇ ਆਇਆ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜਦੋਂ ਕਿ ਟਰੱਸਟ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਅਨੁਸਾਰ ਸਤਨਾਮ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 417 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਸਤਨਾਮ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ,ਪਤਨੀ ਰਾਜਦੀਪ ਕੌਰ, ਮਾਸੜ ਮਨਜੀਤ ਸਿੰਘ, ਭਾਣਜੇ ਸਿਮਰਜੀਤ ਸਿੰਘ ਅਤੇ ਭਾਣਜੀ ਸਪਿੰਦਰ ਕੌਰ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਅੌਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…