Share on Facebook Share on Twitter Share on Google+ Share on Pinterest Share on Linkedin ਐਸਸੀ\ਬੀਸੀ ਮਹਾ ਪੰਚਾਇਤ ਵੱਲੋਂ ਐਸਸੀ ਕਮਿਸ਼ਨ ਦੇ ਚੇਅਰਮੈਨ ਖ਼ਿਲਾਫ਼ ਚੋਣ ਕਮਿਸ਼ਨ ਨੂੰ ਦਿੱਤੀ ਜਾਵੇਗੀ ਸ਼ਿਕਾਇਤ ਐਸਸੀ ਕਮਿਸ਼ਨ ਦੇ ਚੇਅਰਮੈਨ ਲੋਕਾਂ ਦੀ ਨਹੀਂ ਲੈ ਰਿਹਾ ਸਾਰ, ਲੁਧਿਆਣਾ ਵਿੱਚ ਕਰ ਰਹੇ ਨੇ ਖੁੱਲੇਆਮ ਚੋਣ ਪ੍ਰਚਾਰ ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ: ਐਸਸੀ\ਬੀਸੀ ਮਹਾ-ਪੰਚਾਇਤ ਪੰਜਾਬ ਵੱਲੋਂ ਫੇਜ਼-7 ਦੀਆਂ ਲਾਈਟਾਂ ਤੇ ਚੱਲ ਰਹੇ ’’ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’’ ਕੈਂਪਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੋਰਚੇ ਦੇ ਪ੍ਰਧਾਨ ਅਤੇ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਅੱਜ ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਐਸਸੀ ਕਮਿਸ਼ਨ ਦੇ ਚੇਅਰਮੈਨ ਆਪਣੇ ਸੰਵਿਧਾਨਿਕ ਅਹੁਦੇ ਦੀਆਂ ਧੱਜੀਆਂ ਉਡਾ ਰਹੇ ਹਨ। ਲੁਧਿਆਣਾ ਵਿੱਚ ਵਿਧਾਨ ਸਭਾ ਦੀ ਉਪ ਚੋਣ ਸਬੰਧੀ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚਾਰ ਦਿਨਾਂ ਤੋਂ ਚੋਣ ਪ੍ਰਚਾਰ ਕਰਨ ਲਈ ਡਟੇ ਹੋਏ ਹਨ। ਇਸ ਗੱਲ ਦਾ ਸਬੂਤ ਖ਼ੁਦ ਚੇਅਰਮੈਨ ਗੜ੍ਹੀ ਨੇ ਆਪਣੇ ਸੋਸ਼ਲ ਮੀਡੀਆ ਨੈੱਟਵਰਕ ’ਤੇ ਪੋਸਟਾਂ ਅਪਲੋਡ ਕਰਕੇ ਦਿੱਤਾ ਹੈ। ਦਲਿਤ ਆਗੂ ਨੇ ਕਿਹਾ ਕਿ ਐਸਸੀ ਕਮਿਸ਼ਨ ਦੇ ਚੇਅਰਮੈਨ ਸ਼ਰ੍ਹੇਆਮ ਅਹੁਦੇ ਦੀ ਦੁਰਵਰਤੋਂ ਕਰਕੇ ਚੋਣ ਪ੍ਰਚਾਰ ਕਰ ਰਹੇ ਹਨ। ਜਦੋਂਕਿ ਅਨੁਸੂਚਿਤ ਜਾਤੀ ਤੇ ਪੀੜਤ ਵਰਗਾਂ ਦੇ ਲੋਕ ਉਨ੍ਹਾਂ ਨੂੰ ਮਿਲਣ ਲਈ ਅੱਤ ਦੀ ਗਰਮੀ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਇਹ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਐਸਸੀ ਸਮਾਜ ਦੀਆਂ ਮੁਸ਼ਕਲਾਂ ਨੂੰ ਨਕਾਰਦੇ ਹੋਏ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨਾਂ ਸਮੇਤ ਹੋਰ ਸਰਕਾਰੀ ਅਹੁਦੇਦਾਰ ਵੀ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ। ਜਦੋਂਕਿ ਕਾਨੂੰਨਨ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ। ਕਿਸੇ ਪੀੜਤ ਦੀ ਕੋਈ ਪਾਰਟੀ ਨਹੀਂ, ਕੋਈ ਧਰਮ ਨਹੀਂ ਹੁੰਦੀ। ਉਨ੍ਹਾਂ ਦਾ ਉਦੇਸ਼ ਸਿਰਫ਼ ਤੇ ਸਿਰਫ਼ ਲੋਕਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕਰਨਾ ਹੁੰਦਾ ਹੈ। ਸ੍ਰੀ ਕੁੰਭੜਾ ਨੇ ਕਿਹਾ ਕਿ ਪਿਛਲੇ ਦਿਨੀਂ ਸਮਾਜ ਦੇ ਕਈ ਯੋਧਿਆਂ ਦੇ ਨਾਲ ਵੀ ਇਨ੍ਹਾਂ ਨੇ ਮਾੜਾ ਸਲੂਕ ਕੀਤਾ ਹੈ। ਇੱਥੋਂ ਤੱਕ ਕਿ ਪੀੜਤ ਆਗੂ ਆਪਣੇ ਕੇਸ ਵੀ ਵਾਪਸ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਐਸਸੀ\ਬੀਸੀ ਮਹਾ ਪੰਚਾਇਤ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਚੋਣ ਕਮਿਸ਼ਨ ਸਮੇਤ ਪੰਜਾਬ ਦੇ ਰਾਜਪਾਲ ਨੂੰ ਲਿਖਤੀ ਸ਼ਿਕਾਇਤਾਂ ਦੇਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਾ. ਬਨਵਾਰੀ ਲਾਲ, ਬਾਬੂ ਵੇਦ ਪ੍ਰਕਾਸ਼, ਕਰਮ ਸਿੰਘ ਕੁਰੜੀ, ਪਰਮਿੰਦਰ ਸਿੰਘ ਮਲੋਆ, ਹਰਨੇਕ ਸਿੰਘ ਮਲੋਆ, ਮਨਦੀਪ ਸਿੰਘ ਅਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ