Nabaz-e-punjab.com

ਅਨੁਸੂਚਿਤ ਜਾਤੀਆਂ ਨੂੰ ਸਮਾਜਿਕ, ਆਰਥਿਕ, ਰਾਜਨੀਤਕ ਪੱਧਰ ’ਤੇ ਸਰਕਾਰਾਂ ਆਤਮ ਨਿਰਭਰ ਬਣਾਉਣ ’ਚ ਫੇਲ: ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਬਚਿੱਤਰ ਸਿੰਘ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਅਨੁਸੂਚਿਤ ਜਾਤੀਆਂ ਨੂੰ ਸਮਾਜਿਕ, ਆਰਥਿਕ, ਰਾਜਨੀਤਕ ਪੱਧਰ ਉੱਤੇ ਸਰਕਾਰਾਂ ਆਤਮ-ਨਿਰਭਰ ਬਣਾਉਣ ਵਿੱਚ ਅਸਫਲ ਸਾਬਤ ਹੋ ਰਹੀਆਂ ਹਨ ਇਹ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਰਾਏਪੁਰ ਖੁਰਦ ਵਿੱਚ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵੋਟਾਂ ਦੇ ਸਮੇਂ ਇਨ੍ਹਾਂ ਵਰਗਾ ਨੂੰ ਸੱਤਾ ਦੀ ਪ੍ਰਾਪਤੀ ਲਈ ਇਸਤੇਮਾਲ ਕੀਤਾ ਜਾਂਦਾ ਹੈ। ਅਨੁਸੂਚਿਤ ਜਾਤੀ ਸਬ ਪਲਾਨ ਵਿੱਚ ਭਾਲਾਈ ਸਕੀਮਾਂ ਨੂੰ ਲਾਗੂ ਕਰਨ ਵੇਲੇ ਜਾਤੀ ਵਿਤਕਰੇ ਦਾ ਸ਼ਿਕਾਰ ਹੋਣ ਕਾਰਨ ਅੱਜ ਤੱਕ ਅਮਲ ਨਾਮਾਤਰ ਹੀ ਹੋਇਆ ਹੈ। ਸ੍ਰੀ ਕੈਂਥ ਨੇ ਦੱਸਿਆ ਕਿ ਅਜਿਹੇ ਗੰਭੀਰ ਮੁੱਦਿਆਂ ਨੂੰ ਜੋ ਅਨੁਸੂਚਿਤ ਜਾਤਾਂ ਲਈ ਬੜੇ ਅਹਿਮ ਹਨ। ਉਨ੍ਹਾਂ ਬਾਰੇ ਕਾਂਗਰਸ ਪਾਰਟੀ ਦੇ ਮੌਜੂਦ ਵਿਧਾਇਕਾਂ ਵੱਲੋਂ ਚਰਚਾ ਨਾ ਕਰਨਾ ਮੰਦਭਾਗਾ ਅਤੇ ਨਿੰਦਣਯੋਗ ਹੈ। ਜਨਗਣਨਾ-2011ਅਨੁਸਾਰ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੀ ਪ੍ਰਤੀਸ਼ਤਤਾ ਦੇਸ਼ ਦੇ ਸਾਰੇ ਰਾਜਾਂ ਨਾਲੋਂ ਵੱਧ ਹੈ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ 88.60 ਲੱਖ ਹੈ, ਜੋ ਕਿ ਦੇਸ਼ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ 16.60 ਪ੍ਰਤੀਸ਼ਤ ਦੇ ਮੁਕਾਬਲੇ, ਰਾਜ ਦੀ ਕੁਲ ਆਬਾਦੀ (277.43) ਦਾ 31.94 ਪ੍ਰਤੀਸ਼ਤ ਹੈ। ਅਨੁਸੂਚਿਤ ਜਾਤੀਆਂ ਦੀ ਆਬਾਦੀ ਮੁੱਖ ਤੌਰ ’ਤੇ ਦਿਹਾਤੀ ਖੇਤਰਾਂ ਵਿੱਚ ਹੈ। ਸ੍ਰੀ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ 117 ਦੇ ਮੌਜੂਦ ਵਿਧਾਇਕਾਂ ’ਚੋਂ ਅਨੁਸੂਚਿਤ ਜਾਤੀਆਂ ਦੇ 22 ਵਿਧਾਇਕ ਕਾਂਗਰਸ ਨਾਲ ਸਬੰਧਤ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਵਿਧਾਇਕ ਨੇ ਅਨੁਸੂਚਿਤ ਜਾਤੀਆਂ ਸਬ-ਪਲਾਨ ਬਾਰੇ ਕੋਈ ਵੀ ਮੁੱਦਾ ਜਾਂ ਸੁਝਾਅ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਧਿਆਨ ਨਹੀਂ ਲਿਆਂਦਾ ਗਿਆ।
ਸ੍ਰੀ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ, ਸ਼ੋਸ਼ਣ ਅਤੇ ਬਲਾਤਕਾਰ ਜਿਹੀਆਂ ਘਟਨਾਵਾਂ ਨੂੰ ਸਰਕਾਰਾਂ ਗੰਭੀਰਤਾ ਨਾਲ ਨਹੀਂ ਲੈਦਿਆਂ ਜਿਸ ਕਾਰਨ ਸੰਬੰਧਿਤ ਵਰਗ ਵਿੱਚ ਨਿਰਾਸ਼ਾ ਕਾਰਨ ਮਨੋਬਲ ਟੁੱਟ ਰਿਹਾ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨਿਖੇਧੀ ਕਰਦਾ ਹੈ। ਉਹਨਾਂ ਦੱਸਿਆ ਕਿ ਅਲਾਇੰਸ ਵੱਲੋਂ ਜਿਲ੍ਹਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਥੇਬੰਦਕ ਢਾਂਚੇ ਐਲਾਨ ਕਰਦਿਆਂ ਜ਼ਿਲ੍ਹਾ ਐਸ ਏ ਐਸ ਨਗਰ ਮੁਹਾਲੀ ਦੇ ਪ੍ਰਧਾਨ ਬਚਿੱਤਰ ਸਿੰਘ, ਜਨਰਲ ਸਕੱਤਰ ਹਰੀ ਸਿੰਘ ਸੋਹਾਣਾ ਅਤੇ ਸਕੱਤਰ ਬਲਿਹਾਰ ਸਿੰਘ ਮੁੰਡੀ ਖਰੜ ਨੂੰ ਥਾਪਿਆ ਗਿਆ ਹੈ। ਇਸ ਮੌਕੇ ਅਮਰ ਸਿੰਘ ਤਲਾਣੀਆਂ, ਗੁਰਸੇਵਕ ਸਿੰਘ ਮੈਣਮਾਜਰੀ, ਅਵਤਾਰ ਸਿੰਘ ਪੀਰਜੈਨ, ਬਲਵਿੰਦਰ ਸਿੰਘ ਮੁਲਾਂਪੁਰ, ਅੰਗਰੇਜ਼ ਸਿੰਘ, ਸੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਲਜ਼ਾਰ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…