Share on Facebook Share on Twitter Share on Google+ Share on Pinterest Share on Linkedin ਸਕੂਲ ਆਫ਼ ਐਮੀਨੈਂਸ ਫੇਜ਼-11 ਲੋਕਾਂ ਨੂੰ ਸਮਰਪਿਤ, ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵਧਦੇ ਕਦਮ: ਵਿਧਾਇਕ ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ: ਪੰਜਾਬ ਸਰਕਾਰ ਵੱਲੋਂ ਮੁਹਾਲੀ ਦਾ ਦੂਜਾ ਸਕੂਲ ਆਫ਼ ਐਮੀਨੈਂਸ ਫੇਜ਼-11 ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਂਜ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੁਅਲ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਨੂੰ ਬਣਾਉਣ ਲਈ ਲਗਪਗ 11.50 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇੱਥੇ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਸ਼੍ਰੇਣੀ ਤੱਕ ਦੇ ਬੱਚੇ ਪੜ੍ਹਨਗੇ ਜਦੋਂਕਿ ਨੌਵੀਂ ਤੋਂ ਦਸਵੀਂ ਜਮਾਤ ਤੱਕ ਲਈ ਬੱਚੇ ਐਂਟਰੈਂਸ ਦੇ ਕੇ ਦਾਖ਼ਲਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਕੂਲ ਨੂੰ ਬਣਾਉਣ ਲਈ ਸਾਬਕਾ ਕੌਂਸਲਰ ਮਰਹੂਮ ਅਮਰੀਕ ਸਿੰਘ ਤਹਿਸੀਲਦਾਰ ਦਾ ਵੱਡਾ ਯੋਗਦਾਨ ਹੈ। ਜਿਨ੍ਹਾਂ ਨੇ ਸਕੂਲ ਲਈ ਜ਼ਮੀਨ ਪ੍ਰਾਪਤੀ ਤੋਂ ਲੈ ਕੇ ਉਸਾਰੀ ਤੱਕ ਦਿਨ ਰਾਤ ਇੱਕ ਕਰਕੇ ਰੱਖਿਆ ਸੀ। ਉਨ੍ਹਾਂ ਨੇ ਹਰ ਉਸ ਦਫ਼ਤਰ ਦੇ ਬੂਹੇ ’ਤੇ ਦਸਤਕ ਦਿੱਤੀ, ਜਿੱਥੇ ਸਕੂਲ ਪ੍ਰਾਪਤੀ ਲਈ ਕੋਈ ਖੈਰ ਪੱਲੇ ਪੈਂਦੀ ਹੋਵੇ। ਅਜਿਹੇ ਸ਼ਿੱਦਕੀ ਵਿਅਕਤੀ ਦੁਨੀਆ ਵਿੱਚ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਲਗਾਤਾਰ ਕਦਮ ਵਧੇ ਹਨ, ਜਿਸ ਨਾਲ ਸਿੱਖਿਆ ਕ੍ਰਾਂਤੀ ਵਿੱਚ ਵੱਡਾ ਇਨਕਲਾਬ ਆਵੇਗਾ ਅਤੇ ਸਹੀ ਮਾਇਨਿਆਂ ਵਿੱਚ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜੀਂਦੇ ਸੁਧਾਰ ਦੀ ਲੋੜ ਮਹਿਸੂਸ ਨਹੀਂ ਕੀਤੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦੇ ਹੀ ਸਭ ਤੋਂ ਪਹਿਲਾਂ ਸਿਹਤ ਅਤੇ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕੀਤੇ ਗਏ। ਉਨ੍ਹਾਂ ਇਲਾਕੇ ਦੇ ਮਾਪਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਤਾਂ ਜੋ ਉਹ ਪ੍ਰਾਈਵੇਟ ਸੈਕਟਰ ਦੀ ਮਹਿੰਗੀ ਸਿੱਖਿਆ ਤੋਂ ਬਚ ਸਕਣ। ਇਸ ਮੌਕੇ ਏਡੀਸੀ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਡੀਐਸਪੀ ਹਰਸਿਮਰਤ ਸਿੰਘ ਬੱਲ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਅਵਤਾਰ ਸਿੰਘ ਮੌਲੀ ਬੈਦਵਾਨ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਓਪਿੰਦਰਪ੍ਰੀਤ ਕੌਰ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸਮਾਜ ਸੇਵੀ ਬਲਿੰਦਰ ਸਿੰਘ, ਅਮਰੀਕ ਸਿੰਘ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਅਰੁਣ ਗੋਇਲ, ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ, ਗੁਰਦੁਆਰਾ ਸਾਹਿਬ ਫੇਜ਼-11 ਦੇ ਪ੍ਰਧਾਨ ਹਰਜੀਤ ਸਿੰਘ, ਕੈਪਟਨ ਕਰਨੈਲ ਸਿੰਘ, ਜਸਪਾਲ ਮਟੌਰ, ਡਾ. ਕੁਲਦੀਪ ਸਿੰਘ, ਸਵਰਨ ਲਤਾ, ਹਰਵਿੰਦਰ ਕੌਰ, ਬਲਾਕ ਪ੍ਰਧਾਨ ਤਰੁਣਜੀਤ ਸਿੰਘ, ਰਹਿਮਤ ਜੁਨੇਜਾ, ਗੱਜਣ ਸਿੰਘ, ਡਾ. ਰਵਿੰਦਰ ਕੰਬਾਲਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ