ਸਕੂਲ ਦੀਆਂ ਵਿਦਿਆਰਥਣਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਮਈ
ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂਨੋਸ਼ੀ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਸਿਹਤ ਵਿਭਾਗ ਵਲੋਂ ਅਰੰਭੀ ਮੁਹਿੰਮ ਤਹਿਤ ਇੱਕ ਸਮਾਗਮ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਇਆ ਗਿਆ। ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਅਤੇ ਪਿੰ੍ਰਸੀਪਲ ਚਰਨਜੀਤ ਕੌਰ ਦੀ ਦੇਖਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ। ਸਕੂਲ ਵਿੱਚ ਕਰਵਾਏ ਇਸ ਸਮਾਗਮ ਦੇ ਪਹਿਲੇ ਚਰਨ ਵਿੱਚ ਡਾ. ਨਰਿੰਦਰ ਮੋਹਨ ਭਾਟੀਆ ਅਤੇ ਸੁਖਦੇਵ ਸਿੰਘ ਨੇ ਵਿਦਿਅਰਾਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੰੂ ਕਰਵਾਉਂਦਿਆਂ ਕਿਹਾ ਕਿ ਤੰਬਾਕੂ ਦਾ ਸੇਵਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਕੈਂਸਰ ਨੂੰ ਜਨਮ ਦਿੰਦਾ ਹੈ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਕੱਤਰ ਰਕੇਸ਼ ਕਾਲੀਆ, ਕੌਂਸਲਰ ਬਹਾਦਰ ਸਿੰਘ ਓ.ਕੇ, ਬਲਵਿੰਦਰ ਸਿੰਘ, ਨੰਦੀਪਾਲ ਬਾਂਸਲ, ਪਰਦੀਪ ਰੂੜਾ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਿਆਂ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸੁਚੇਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਤੰਬਾਕੂਨੋਸ਼ੀ ਸਬੰਧੀ ਸਹੁੰ ਵੀ ਚੁਕਾਈ ਗਈ। ਪ੍ਰਿੰਸੀਪਲ ਚਰਨਜੀਤ ਕੌਰ ਨੇ ਸਿਹਤ ਵਿਭਾਗ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਭਨਾਂ ਨੂੰ ਇਸਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…