ਐਸਡੀਐਮ ਖਰੜ ਸ੍ਰੀਮਤੀ ਬਰਾੜ ਨੇ ਕੁਰਾਲੀ ਅਨਾਜ਼ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਅਪਰੈਲ:
ਮੰਡੀਆਂ ਵਿਚ ਕਣਕ ਵੇਚਣ ਲਈ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆ ਰਹੀ ਬਲਕਿ ਸਰਕਾਰ ਵਲੋਂ ਮੰਡੀਆਂ ਵਿਚ ਨਿਰਧਾਰਿਤ ਕੀਤੀਆਂ ਗਈਆਂ ਖਰੀਦ ਏਜੰਸੀਆਂ ਵਲੋਂ ਟੀਚੇ ਅਨੁਸਾਰ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਉਪ ਮੰਡਲ ਮੈÎਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਅਨਾਜ ਮੰਡੀ ਕੁਰਾਲੀ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਕੱਲ ਤੱਕ ਅਨਾਜ ਮੰਡੀ ਕੁਰਾਲੀ ਵਿਚ ਕੁੱਲ 271325 ਮੀਟਰਿਕ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ ਮੀਟਰਿਕ 203222 ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ ਵੀ ਜਲਦੀ ਕਰਨ ਲਈ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਨਾਲੋ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਕਰਵਾਉਣ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 29193, ਮਾਰਕਫੈਡ ਨੇ 1121, ਪਨਸਪ ਨੇ 32256, ਵੇਅਰ ਆਊਸ 74603, ਪੰਜਾਬ ਐਗਰੋ ਨੇ 13102, ਪ੍ਰਾਈਵੇਟ ਏਜੰਸੀਆਂ ਨੇ 54808 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਸਕੱਤਰ ਮਲਕੀਅਤ ਸਿੰਘ, ਏ.ਐਸ.ਐਫ.ਓ.ਹਰਦੀਪ ਸਿੰਘ, ਕੁਲਵੀਰ ਸਿੰਘ ਸੁਪਰਵਾਈਜਰ, ਸਿਵ ਸੰਕਰ ਨਰੀਖਕ, ਸੰਜੇ ਮਿੱਤਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸਮੇਤ ਹੋਰ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…