ਐਸਡੀਐਮ ਸ੍ਰੀਮਤੀ ਬਰਾੜ ਨੇ ਲਿਆ ਖਿਜ਼ਰਾਬਾਦ ਅਨਾਜ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 25 ਅਪਰੈਲ:
ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ ਵਲੋਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਆੜ੍ਹਤੀਆਂ ਤੇ ਕਿਸਾਨਾਂ ਦੀ ਹਾਜਰੀ ਵਿਚ ਕਣਕ ਦੀ ਤੁਲਾਈ ਵਿਚ ਕੰਡਿਆ ਤੇ ਤੁਲਾ ਕੇ ਵੇਖੀ ਕਿ ਕਿਤੇ ਘੱਟ ਜਾਂ ਵੱਧ ਤਾਂ ਤੁਲਾਈ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਸ ਮੰਡੀ ਵਿਚ ਕੱਲ ਤੱਕ 90818 ਕੁਇੰਟਲ ਕਣਕ ਦੀ ਆਮਦ ਹੋਈ ਸੀ ਜਿਸ ਵਿਚੋ 70 ਹਜ਼ਾਰ ਕੁਇੰਟਲ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। 22 ਅਪ੍ਰੈਲ ਤੱਕ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮੌਕੇ ਤੇ ਹਾਜ਼ਰ ਸਕੱਤਰ ਮਾਰਕੀਟ ਕਮੇਟੀ ਕੁਰਾਲੀ ਅਤੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਜੋ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਲਿਫਟਿੰਗ ਹੋਣੀ ਬਾਕੀ ਹੈ ਉਹ ਤੁਰੰਤ ਕਰਵਾਈ ਜਾਵੇ। ਇਸ ਮੌਕੇ ਰਵਿੰਦਰ ਸਿੰਘ ਖੇੜਾ ਆੜ੍ਹਤੀ, ਸਕੱਤਰ ਮਲਕੀਅਤ ਸਿੰਘ, ਸੱਜਣ ਸਿੰਘ ਮੰਡੀ ਸੁਪਰਵਾਈਜ਼ਰ, ਤੇਜਿੰਦਰ ਸਿੰਘ, ਰਾਮ ਸਰੂਪ, ਸਿਮਰਤ ਸਿੰਘ, ਸੰਜੀਵ ਕੁਮਾਰ ਸਮੇਤ ਹੋਰ ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…