ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਨ ਵਾਲੀਆਂ ਕੰਪਨੀਆਂ ਦੇ ਉਦਯੋਗਿਕ ਪਲਾਟ ਸੀਲ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਨਿਗਮ ਦੀ ਇੱਕ ਵਿਸ਼ੇਸ਼ ਟੀਮ ਅੱਜ ਸ਼ਹਿਰ ਦੇ ਦੋ ਉਦਯੋਗਿਕ ਪਲਾਟਾਂ ਨੂੰ ਸੀਲ ਕੀਤਾ ਗਿਆ। ਮੁਹਾਲੀ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ ਦੀ ਅਗਵਾਈ ਹੇਠ ਇਸ ਕਾਰਵਾਈ ਦੌਰਾਨ 5 ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ 3 ਕੰਪਨੀਆਂ ਦੇ ਪ੍ਰਬੰਧਕਾਂ ਵੱਲੋਂ ਮੌਕੇ ’ਤੇ ਹੀ ਪ੍ਰਾਪਰਟੀ ਟੈਕਸ ਦੀ ਬਕਾਇਆ ਰਾਸੀ ਦੇ ਚੈੱਕ ਦੇ ਦਿੱਤੇ ਗਏ। ਜਿਨ੍ਹਾਂ ਕਾਰਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਨਗਰ ਨਿਗਮ ਦੇ ਸੁਪਰਡੈਂਟ ਪ੍ਰਾਪਰਟੀ ਟੈਕਸ ਅਵਤਾਰ ਸਿੰਘ ਕਲਸੀਆਂ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਡਾ. ਨਵਜੋਤ ਕੌਰ ਦੀਆਂ ਹਦਾਇਤਾਂ ’ਤੇ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਅੱਜ ਨਗਰ ਨਿਗਮ ਵੱਲੋਂ ਮੁਹਾਲੀ ਵਿੱਚ ਦੋ ਉਦਯੋਗਿਕ ਪਲਾਟਾਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਨੇ ਮੌਕੇ ’ਤੇ ਹੀ ਬਕਾਇਆ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਹੈ, ਉਨ੍ਹਾਂ ਖ਼ਿਲਾਫ਼ ਕੋਈ ਕਰਵਾਈ ਨਾ ਕਰਦੇ ਹੋਏ ਸਬੰਧਤ ਨੂੰ ਭਵਿੱਖ ਵਿੱਚ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਕਾਫ਼ੀ ਹੋਰਨਾਂ ਡਿਫਾਲਟਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਨਿਰਧਾਰਿਤ ਸਮੇਂ ਵਿੱਚ ਟੈਕਸ ਜਮ੍ਹਾ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…