ਸੈਕਟਰ-76 ਤੋਂ 80 ਇਨਹਾਂਸਮੈਂਟ ਸੰਘਰਸ਼ ਕਮੇਟੀ ਵੱਲੋਂ ਗਮਾਡਾ ਵਿਰੁੱਧ ਰੋਸ ਮੁਜ਼ਾਹਰਾ

ਪੰਜਾਬ ਦੀ ‘ਆਪ’ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਸੜਕ ਵੀ ਕੀਤੀ ਜਾਮ

ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ:
ਇੱਥੋਂ ਦੇ ਸੈਕਟਰ-76 ਤੋਂ 80 ਇਨਹਾਂਸਮੈਂਟ ਸੰਘਰਸ਼ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਅੱਜ ਗਮਾਡਾ ਵੱਲੋਂ ਇਨ੍ਹਾਂ ਸੈਕਟਰਾਂ ਦੇ ਰਿਹਾਇਸ਼ੀ ਪਲਾਟਾਂ ਦੀ ਕੀਮਤ ਵਿੱਚ ਕੀਤੇ ਵਾਧੇ ਖ਼ਿਲਾਫ਼ ਗਮਾਡਾ ਪ੍ਰਸ਼ਾਸਨ ਵਿਰੁੱਧ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਸੈਕਟਰ ਵਾਸੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਵਾਲੇ ਐਨ ਸੜਕ ਵਿਚਕਾਰ ਖੜੇ ਹੋ ਕੇ ਸੂਬਾ ਸਰਕਾਰ ਅਤੇ ਗਮਾਡਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਅਤੇ ਕੁਝ ਸਮੇਂ ਲਈ ਟਰੈਫ਼ਿਕ ਜਾਮ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਗਮਾਡਾ ਅਧਿਕਾਰੀ ਪਿਛਲੇ ਤਿੰਨ ਸਾਲਾਂ ਤੋਂ ਝੂਠੇ ਲਾਰੇ ਆਉਂਦੇ ਆ ਰਹੇ ਹਨ ਕਿ ਇਹ ਰਕਮ 839 ਰੁਪਏ ਪ੍ਰਤੀ ਵਰਗ ਮੀਟਰ ਘਟਾਈ ਜਾ ਰਹੀ ਹੈ ਪ੍ਰੰਤੂ ਗਮਾਡਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵਿੱਚ ਜਾਣਬੁਝ ਕੇ ਦੇਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੈਕਟਰ-76,77,78,79 ਅਤੇ 80 ਦੇ ਵਸਨੀਕਾਂ ਨੇ ਰਾਜ ਸਰਕਾਰ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਦਿਆਂ ਆਪਣਾ ਵਾਅਦਾ ਪੁਗਾਉਣ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਗੁਹੀਾਰ ਲਗਾਈ।
ਇਸ ਮੌਕੇ ਕੌਂਸਲਰ ਹਰਜੀਤ ਸਿੰਘ ਭੋਲੂ, ਹਰਦਿਆਲ ਚੰਦ ਬਡਬਰ, ਕਾਮਰੇਡ ਮੇਜਰ ਸਿੰਘ, ਜਰਨੈਲ ਸਿੰਘ, ਭਗਵੰਤ ਸਿੰਘ ਗਿੱਲ, ਅਵਤਾਰ ਸਿੰਘ, ਨਵਜੋਤ ਸਿੰਘ ਬਾਛਲ, ਕ੍ਰਿਸ਼ਨਾ ਮਿੱਤੂ, ਰੁਪਿੰਦਰ ਸਿੰਘ, ਰੂਪਾ ਸੋਹਾਣਾ, ਰੂਬਲ ਸੁਹਾਣਾ, ਕੁਲਦੀਪ ਸਿੰਘ ਭਿੰਡਰ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਧਰਨੇ ਮੁਜ਼ਾਹਰੇ ਕੀਤੇ ਜਾ ਚੁੱਕੇ ਹਨ ਪ੍ਰੰਤੂ ਇਹ ‘ਆਪ’ ਸਰਕਾਰ ਸੈਕਟਰ ਵਾਸੀਆਂ ਦੀ ਉਪਰਕੋਤ ਜਾÎੲਜ਼ ਮੰਗ ਮੰਨ ਕੇ ਲਾਗੂ ਕਰਨ ਸਬੰਧੀ ਟਾਲਾ ਵੱਟ ਰਹੀ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਪੈਸੇ ਘਟਾਉਣ ਵਾਲੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਹੁਣ ਹੋਰ ਦੇਰੀ ਕੀਤੀ ਅਤੇ ਲੋਕਾਂ ਨੂੰ ਨੋਟਿਸ ਜਾਰੀ ਕਰਨੇ ਬੰਦ ਨਹੀਂ ਕੀਤੇ ਗਏ ਤਾਂ ਉਪਰੋਕਤ ਸੈਕਟਰਾਂ ਦੇ ਵਸਨੀਕ ਅਗਲਾ ਤਿੱਖਾ ਐਕਸ਼ਨ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ।

Load More Related Articles
Load More By Nabaz-e-Punjab
Load More In Protest

Check Also

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 …