‘ਆਪ’ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ 35 ਪਰਿਵਾਰਾਂ ਨੇ ਆਪਣੇ ਹੱਥਾਂ ’ਚ ਚੁੱਕਿਆ ‘ਝਾੜੂ’

ਪੰਜਾਬ ਦੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਮੁਹਾਲੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਇਲਾਕੇ ਦੇ ਕਰੀਬ 35 ਪਰਿਵਾਰਾਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਸਮੇਤ ਆਪ ਆਗੂ ਅਤੇ ਵੱਡੀ ਗਿਣਤੀ ’ਚ ਵਲੰਟੀਅਰ ਮੌਜੂਦ ਸਨ।
ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਹੱਥਾਂ ਵਿੱਚ ਝਾੜੂ ਚੁੱਕਣ ਵਾਲੇ ਇਨ੍ਹਾਂ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਕਤ ਪਰਿਵਾਰਾਂ ਨੇ ਬੜੀ ਸਮਝਦਾਰੀ ਨਾਲ ਇਹ ਫ਼ੈਸਲਾ ਲੈ ਕੇ ਸਰਕਾਰ ਅਤੇ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੂਰਅੰਦੇਸ਼ੀ ਅਤੇ ਲੋਕਪੱਖੀ ਨੀਤੀਆਂ ਨੂੰ ਆਮ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ, ਕਾਰਪੋਰੇਸ਼ਨ ਅਤੇ ਅਗਲੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਮੁੜ ਇਤਿਹਾਸ ਸਿਰਜੇਗੀ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਝੂਠੇ ਪਰਚੇ ਦਰਜ ਕਰਵਾਉਣ ਦੇ ਲਗਾਏ ਗਏ ਦੋਸ਼ਾਂ ਬਾਰੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਧੂ ਨੇ ਹਮੇਸ਼ਾ ਦੂਸ਼ਣਬਾਜ਼ੀ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਇਲਾਕੇ ਦੇ ਵਿਕਾਸ ਵੱਲ ਧਿਆਨ ਦੇਣ ਦੀ ਥਾਂ ਆਪਣੇ ਪਰਿਵਾਰ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਕਰੋੜਾਂ ਦੇ ਫੰਡ ਮੌਜੂਦ ਹਨ ਪ੍ਰੰਤੂ ਮੇਅਰ ਵੱਲੋਂ ਫੰਡਾਂ ਨੂੰ ਸਹੀ ਢੰਗ ਦੇ ਨਾਲ ਨਹੀਂ ਵਰਤਿਆਂ ਜਾ ਰਿਹਾ ਹੈ। ਜੇਕਰ ਫੰਡਾਂ ਦੀ ਸਹੀ ਤਰੀਕੇ ਨਾਲ ਵਰਤੋਂ ਕੀਤੀ ਹੁੰਦੀ ਤਾਂ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕਦਾ ਸੀ।
ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਗੁਰਤੇਜ ਸਿੰਘ ਨਾਨੂੰਮਾਜਰਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਸੁਖਦੇਵ ਸਿੰਘ ਪਟਵਾਰੀ, ਆਰਪੀ ਸ਼ਰਮਾ, ਡਾ. ਕੁਲਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ ਨਾਨੂੰਮਾਜਰਾ, ਹਰਬੰਸ ਸਿੰਘ, ਗੁਰਵੰਤ ਸਿੰਘ, ਜਸਪਾਲ ਸਿੰਘ ਮਟੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…