ਬਲੌਂਗੀ ਥਾਣੇ ਦੇ ਬਾਹਰ ਜ਼ਬਤ ਕੀਤੇ ਵਾਹਨਾਂ ਨੂੰ ਅੱਗ ਲੱਗੀ, ਕਈ ਵਾਹਨ ਸੜੇ

ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ:
ਮੁਹਾਲੀ ਦੀ ਜੂਹ ਵਿੱਚ ਕਸਬਾ ਬਲੌਂਗੀ ਥਾਣਾ ਦੇ ਬਾਹਰ ਸ਼ੁੱਕਰਵਾਰ ਨੂੰ ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਥਾਣੇ ਦੇ ਬਾਹਰ ਭਗਦੜ ਮਚ ਗਈ। ਦੇਖਦੇ ਹੀ ਦੇਖਦੇ ਕਾਫ਼ੀ ਵਾਹਨ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਏ। ਸੂਚਨਾ ਮਿਲਦੇ ਹੀ ਮੁਹਾਲੀ ਫਾਇਰ ਬ੍ਰਿਗੇਡ ਦਫ਼ਤਰ ਤੋਂ ਕਰਮਚਾਰੀ ਫਾਇਰ ਟੈਂਡਰ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ ਲੇਕਿਨ ਉਦੋਂ ਤੱਕ ਕਾਫ਼ੀ ਵਾਹਨ ਅੱਗ ਲੱਗਣ ਕਾਰਨ ਸੜ ਚੁੱਕੇ ਸੀ। ਪਿਛਲੇ ਸਾਲ ਵੀ ਥਾਣੇ ਦੇ ਬਾਹਰ ਅਜਿਹੇ ਵਾਹਨਾਂ ਨੂੰ ਅੱਗ ਲੱਗ ਗਈ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬਲੌਂਗੀ ਪੁਲੀਸ ਵੱਲੋਂ ਸੜਕ ਦੁਰਘਟਨਾਵਾਂ ਵਿੱਚ ਹਾਦਸਾਗ੍ਰਸਤ ਵਾਹਨਾਂ ਨੂੰ ਜ਼ਬਤ ਕਰਕੇ ਥਾਣੇ ਦੇ ਬਾਹਰ ਰੱਖਿਆ ਹੋਇਆ ਸੀ। ਇਸ ਤੋਂ ਇਲਾਵਾ ਕਾਫ਼ੀ ਅਜਿਹੇ ਵਾਹਨ ਵੀ ਸਨ, ਜੋ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਵੱਲੋਂ ਕੇਸ ਪ੍ਰਾਪਰਟੀ ਵਜੋਂ ਬਰਾਮਦ ਕੀਤੇ ਹੋਏ ਸਨ। ਅੱਜ ਅਚਾਨਕ ਅੱਗ ਲੱਗਣ ਕਾਰਨ ਇਨ੍ਹਾਂ ’ਚੋਂ ਕਾਫ਼ੀ ਵਾਹਨ ਸੜ ਗਏ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਬਲੌਂਗੀ ਥਾਣਾ ਦੇ ਐਸਐਚਓ ਸੁਮਿਤ ਮੋਰ ਨੇ ਦੱਸਿਆ ਕਿ ਅੱਜ ਦਿਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਕਈ ਵਾਹਨ ਸੜ ਗਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਉਹ ਵਾਹਨ ਹਨ, ਜੋ ਪਿਛਲੇ ਸਾਲ ਵੀ ਅੱਗ ਦੀ ਲਪੇਟ ਵਿੱਚ ਆ ਗਏ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਤਾਂ ਪਤਾ ਨਹੀਂ ਚੱਲ ਸਕਿਆ ਹੈ ਪ੍ਰੰਤੂ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮਾਲਖ਼ਾਨੇ ਦੇ ਰਿਕਾਰਡ ਨੂੰ ਘੋਖਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਕਿੰਨੇ ਵਾਹਨ ਸੜੇ ਹਨ ਅਤੇ ਉਹ ਕਿਹੜੇ ਕੇਸ ਨਾਲ ਸਬੰਧਤ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…