ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਵਿੱਚ ਐੱਨ.ਐੱਸ.ਐੱਸ. ਦਿਵਸ ‘ਤੇ ਸੈਮੀਨਾਰ

ਨਬਜ਼-ਏ-ਪੰਜਾਬ, ਜ਼ੀਰਕਪੁਰ, 24 ਸਤੰਬਰ 2025:
ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੇ ਕੰਪਿਊਟਰ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਐੱਨ.ਐੱਸ.ਐੱਸ. ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਇੰਜੀ. ਸੁਖਮਿੰਦਰ ਸਿੰਘ (ਸਚਿਵ, ਵਿਦਿਆ) ਅਤੇ ਡਾ. ਕਰਮਬੀਰ ਸਿੰਘ (ਪ੍ਰਿੰਸੀਪਲ) ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ।
ਇਸ ਮੌਕੇ ਕੰਪਿਊਟਰ ਵਿਭਾਗ ਦੀ ਮੁਖੀ ਡਾ. ਮਨਵੀਨ ਕੌਰ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਰੂਪ ਸਿੰਘ ਦੀ ਦੇਖ-ਰੇਖ ਹੇਠ ਸੈਮੀਨਾਰ ਚਲਾਇਆ ਗਿਆ। ਇਸ ਦੌਰਾਨ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟ੍ਰਾਈ) ਦੇ ਵਿਸ਼ੇਸ਼ਗਿਆਨਾਂ ਨੇ ਵਿਦਿਆਰਥੀਆਂ ਨਾਲ ਸਾਇਬਰ ਹਾਈਜੀਨ ਵਿਸ਼ੇ ‘ਤੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਸਮਾਗਮ ਵਿੱਚ ਸਿਟੀਜਨ ਅਵੇਅਰਨੈੱਸ ਗਰੁੱਪ ਦੇ ਚੇਅਰਮੈਨ ਸੁਰਿੰਦਰ ਵਰਮਾ, ਮੋਟਿਵੇਸ਼ਨਲ ਸਪੀਕਰ ਮੋਹਿੰਦਰ ਕੌਰ ਕਟਾਰੀਆ; ਦੇਵਿਕਾ ਤ੍ਰੇਹਨ (ਰਿਲਾਇੰਸ ਜੀਓ), ਰਵੀ ਕੁਮਾਰ (ਵੋਡਾਫੋਨ-ਆਈਡੀਆ), ਅਨਿਲ ਸਿੰਗਲਾ (ਬੀ.ਐੱਸ.ਐੱਨ.ਐੱਲ.) ਅਤੇ ਯਸ਼ਪਾਲ (ਏਅਰਟੈੱਲ) ਖ਼ਾਸ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੁਰਿੰਦਰ ਵਰਮਾ ਨੇ ਸਾਇਬਰ ਕਰਾਈਮ ਦੀ ਵੱਧ ਰਹੀ ਰੁਝਾਨੀ ‘ਤੇ ਚਰਚਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਵੀ ਸਾਇਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਮੰਦੀਪ ਕੌਰ ਨੇ ਐੱਨ.ਐੱਸ.ਐੱਸ. ਦਿਵਸ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋ. ਜਗਰੂਪ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।
ਕਾਲਜ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਾਨੂੰ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ। ਵਿਦਿਆਰਥੀ ਸਾਇਬਰ ਹਾਈਜੀਨ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।”
ਸੈਮੀਨਾਰ ਵਿੱਚ ਆਰਟਸ, ਕਾਮਰਸ, ਕੰਪਿਊਟਰ ਅਤੇ ਸਾਇੰਸ ਵਿਭਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਇਬਰ ਹਾਈਜੀਨ ਨਾਲ ਜੁੜੀਆਂ ਲਾਹੇਵੰਦ ਜਾਣਕਾਰੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੇ ਅੰਤ ਵਿੱਚ ਡਾ. ਕਰਮਬੀਰ ਸਿੰਘ ਅਤੇ ਕਾਲਜ ਸਟਾਫ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਮਨਵੀਨ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਦੀਪਿਕਾ, ਪ੍ਰੋ. ਮਾਲਾ ਮਲਿਕ, ਡਾ. ਸਿਮਰਪ੍ਰੀਤ ਕੌਰ, ਪ੍ਰੋ. ਜਸਵੀਰ ਸਿੰਘ, ਲੱਕੀ ਸਿੰਘ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਟਾਫ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…