ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਟਰੈਫ਼ਿਕ ਨਿਯਮਾਂ ਤੇ ਨਸ਼ਿਆਂ ਵਿਰੁੱਧ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 21 ਮਈ:
ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ, ਐਸਪੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਟਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਡੀਐੱਸਪੀ (ਟਰੈਫ਼ਿਕ) ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ ਪੜ੍ਹਾਉਂਦਿਆਂ ਉਨ੍ਹਾਂ ਨੂੰ ਰੋਜ਼ਾਨਾ ਜ਼ਿੰਦਗੀ ’ਚੋਂ ਉਦਾਹਰਨਾਂ ਦੇ ਕੇ ਸੜਕ ਸੁਰੱਖਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਐਂਬੂਲੈਂਸ ਨੂੰ ਰਸਤਾ ਦੇਣ ਅਤੇ ਤੇਜ਼ ਰਫ਼ਤਾਰੀ ਤੋਂ ਪ੍ਰਹੇਜ ਕਰਨ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਡੀਐਸਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਅੱਗ ਬੁਝਾਉਣ ਦੇ ਢੰਗ ਤਰੀਕਿਆਂ ਬਾਰੇ ਦੱਸਿਆ ਗਿਆ।

ਇਸ ਤੋਂ ਪਹਿਲਾਂ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਮੁਹਾਲੀ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਨਾਲ ਵਿਦਿਆਰਥੀਆਂ ਨੂੰ ਸਹੀ ਸੇਧ ਮਿਲੇਗੀ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਕਲਾਸ-ਰੂਮ ਵਿੱਚ ਪੜ੍ਹਾਈ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਅਤੇ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਜਾਵੇਗਾ ਤਾਂ ਜੋ ਉਹ ਚੰਗੇ ਨਾਗਰਿਕ ਬਣ ਸਕਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…